Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ

ਚੰਡੀਗੜ, 19 ਦਸੰਬਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਗਈ ਭਾਰੀ ਜਿੱਤ ਤੋਂ ਬਾਅਦ ਆਖਿਆ ਕਿ ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ । ਉਨਾ ਕਿਹਾ ਕਿ ਸਰਕਾਰ ਦੀ ਨੀਤੀਆਂ ਅਤੇ ਕੰਮਕਾਜ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦੇ ਹਨ ।

ਇਸ ਮੌਕੇ ਮੁੱਖ ਮੰਤਰੀ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਦੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਇਨ੍ਹਾਂ ਇਲਾਕਿਆਂ ਵਿੱਚ ਲਗਭਗ ਖ਼ਤਮ ਹੋ ਚੁੱਕਾ ਹੈ। ਮੋਹਾਲੀ ਵਿੱਚ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਚੋਣਾਂ ਅਕਸਰ ਆਉਣ ਵਾਲੀ ਸਿਆਸੀ ਦਿਸ਼ਾ ਅਤੇ ਜਨਤਾ ਦੇ ਮੂਡ ਦੇ ਸਪੱਸ਼ਟ ਸੰਕੇਤ ਮੰਨੇ ਜਾਂਦੇ ਹਨ।

ਉਨਾ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ, ਸਿੰਚਾਈ ਪ੍ਰਣਾਲੀ ਵਿੱਚ ਸੁਧਾਰ, ਨਿਰੰਤਰ ਬਿਜਲੀ ਸਪਲਾਈ, ਸੜਕਾਂ ਦੀ ਮਜ਼ਬੂਤੀ, ਰੁਜ਼ਗਾਰ ਦੇ ਮੌਕੇ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਗਏ ਕਦਮਾਂ ਦਾ ਸਿੱਧਾ ਅਸਰ ਚੋਣ ਨਤੀਜਿਆਂ ਵਿੱਚ ਨਜ਼ਰ ਆਇਆ ਹੈ। ਉਨਾ ਕਿਹਾ ਕਿ ਹੁਣ ਲੋਕਾਂ ਲਈ ਸਰਕਾਰ ਹੋਰ ਵੀ ਡਟਕੇ ਕੰਮ ਕਰੇਗੀ ਤੇ ਕਿਸੇ ਨੂੰ ਵੀ ਕੋਈ ਸਮਸਿਆ ਨਹੀ ਆਉਣ ਦਿਤੀ ਜਾਵੇਗੀ।

Advertisement
Advertisement
Advertisement
Advertisement
Scroll to Top