Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਸਿੱਖ ਘੱਟ ਗਿਣਤੀ ਦੀ ਭਾਸ਼ਾ, ਪੰਜਾਬ ਦੀ ਰੱਖਿਆ ਤੇ ਸੁਰੱਖਿਆ ਕਰਨ : ਪ੍ਰੋ. ਬਡੂੰਗਰ

ਪ੍ਰਧਾਨ ਮੰਤਰੀ ਸਿੱਖ ਘੱਟ ਗਿਣਤੀ ਦੀ ਭਾਸ਼ਾ, ਪੰਜਾਬ ਦੀ ਰੱਖਿਆ ਤੇ ਸੁਰੱਖਿਆ ਕਰਨ : ਪ੍ਰੋ. ਬਡੂੰਗਰ

ਪਟਿਆਲਾ, 18 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਆਪਣੀ ‘ਏਕ ਭਾਰਤ ਏਕ ਰਾਸਟਰ’ ਦੀ ਨੀਤੀ ਅਤੇ ਨਿਸ਼ਾਨੇ ਅਨੁਸਾਰ ਭਾਰਤ ਅੰਦਰ ਪਹਿਲਾਂ ਰਾਸਟਰੀ ਸਿੱਖਿਆ ਨੀਤੀ 2020 ਲਿਆਂਦੀ ਗਈ ਸੀ ਤੇ ਹੁਣ ਰਾਸਟਰੀ ਉਚੇਰੀ ਸਿੱਖਿਆ ਨੀਤੀ ਲਿਆਉਣ ਲਈ ਲੋਕ ਸਭਾ ਵਿਚ ਬਿੱਲ ਲਿਆਂਦਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਦੇਸ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਦੀਆਂ ਘੱਟ-ਗਿਣਤੀਆਂ ਖਾਸ ਸਿੱਖ ਘੱਟ ਗਿਣਤੀ ਦੀ ਭਾਸ਼ਾ ਪੰਜਾਬ, ਇਤਿਹਾਸ, ਸਭਿਆਚਾਰ ਅਤੇ ਸਿਧਾਂਤ ਦੀ ਪੂਰਨ ਤੌਰ ਉੱਤੇ ਰੱਖਿਆ-ਸੁਰੱਖਿਆ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਤਥਾ ਪੰਜਾਬੀਆਂ ਨੇ ਦੇਸ ਦੀ ਜੰਗ-ਏ-ਅਜ਼ਾਦੀ ਵਿਚ ਦੇਸ ਦੀਆਂ ਸਰਹੱਦਾਂ ਦੀ ਰੱਖਿਆ ਲਈ ਅਤੇ ਦੇਸ ਨੂੰ ਅੰਨ੍ਹ ਭੰਡਾਰ ਬਣਾਉਣ ਵਿਚ ਬਾਕਮਾਲ ਹਿੱਸਾ ਪਾਇਆ ਹੈ ਤੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਵੱਲੋਂ ਹੀ ਦਿੱਤੀਆਂ ਗਈਆਂ ।
Scroll to Top