Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ , 18 ਦਸੰਬਰ : ਸਰਹਦ ਪਾਰ ਤੋ ਆ ਰਹੇ ਨਸ਼ੇ ਨੂੰ ਰੋਕਣ ਲਈ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ 4.5 ਕਿਲੋ ਹੈਰੋਇਨ ਸਣੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਸਰਹੱਦ ਪਾਰ ਨਾਰਕੋ ਤਸਕਰੀ ਨਾਲ ਜੁੜੇ ਇੱਕ ਸਰਗਰਮ ਗਿਰੋਹ ਦਾ ਖੁਲਾਸਾ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦਸ‌ਿਆ ਕਿ ਗ੍ਰਿਫ਼ਤਾਰ ਤਸਕਰਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਦੇ ਸਾਰੇ ਅੱਗੇ-ਪਿੱਛੇ ਦੇ ਸਬੰਧ ਖੰਗਾਲੇ ਜਾ ਰਹੇ ਹਨ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ੇ ਦੀ ਖੇਪ ਕਿੱਥੋਂ ਆ ਰਹੀ ਸੀ ਅਤੇ ਕਿਹੜੇ ਇਲਾਕਿਆਂ ਵਿੱਚ ਭੇਜਣ ਦੀ ਯੋਜਨਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਸਰਹੱਦੀ ਖੇਤਰਾਂ ਰਾਹੀਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸੀ, ਜਿਸਨੂੰ ਲੈ ਕੇ ਜਾਂਚ ਪੜਤਾਲ ਚਲ ਰਹੀ ਹੈ ।

Advertisement
Advertisement
Advertisement
Advertisement
Scroll to Top