Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ

ਦਿਲੀ, 19 ਦਸੰਬਰ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਤਜਵੀਜ਼ ਕੀਤੇ ‘ਜੀ ਰਾਮ ਜੀ’ ਬਿੱਲ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਪੇਂਡੂ ਰੁਜ਼ਗਾਰ ਯੋਜਨਾ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਵਿਰੁੱਧ ਦੇਸ਼ ਭਰ ਵਿੱਚ ਸੰਘਰਸ਼ ਛੇੜਿਆ ਜਾਵੇਗਾ।

ਜਿਕਰਯੋਗ ਹੈ ਕਿ ‘ਮਹਾਤਮਾ ਗਾਂਧੀ ਨਰੇਗਾ’ ਲਿਖੇ ਬੈਨਰ ਹੱਥਾਂ ਵਿੱਚ ਫੜ ਕੇ ਕੀਤੇ ਗਏ ਇਸ ਰੋਸ ਮਾਰਚ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ, ਡੀਐਮਕੇ ਦੀ ਕੇ ਕਨੀਮੋੜੀ, ਟੀ ਆਰ ਬਾਲੂ ਅਤੇ ਏ ਰਾਜਾ, ਆਈਯੂਐਮਐਲ ਦੇ ਈ ਟੀ ਮੁਹੰਮਦ ਬਸ਼ੀਰ, ਸ਼ਿਵ ਸੈਨਾ (ਯੂਬੀਟੀ) ਦੇ ਅਰਵਿੰਦ ਸਾਵੰਤ ਅਤੇ ਆਰਐਸਪੀ ਦੇ ਐਨ ਕੇ ਪ੍ਰੇਮ ਚੰਦਰਨ ਸਮੇਤ ਕਈ ਹੋਰ ਸੰਸਦ ਮੈਂਬਰ ਵੀ ਸ਼ਾਮਲ ਰਹੇ।

ਇਸ ਮੌਕੇ ਮਾਰਚ ਵਿਚ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਾਅਵਾ ਕੀਤਾ ਕਿ ਨਵਾਂ ਕਾਨੂੰਨ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਵੱਲ ਲੈ ਕੇ ਜਾਵੇਗਾ, ਜਿਸ ਨਾਲ ਕਰੋੜਾਂ ਗਰੀਬ ਪਰਿਵਾਰ ਪ੍ਰਭਾਵਿਤ ਹੋਣਗੇ।
ਇਸ ਦਰਮਿਆਨ ਕਾਂਗਰਸ ਪਾਰਟੀ ਨੇ ਮਗਨਰੇਗਾ ਮਸਲੇ ’ਤੇ ਵਿਸਤ੍ਰਿਤ ਚਰਚਾ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ 27 ਦਸੰਬਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਉਨਾ ਕਿਹਾ ਕਿ ਇਸਦਾ ਡਟਕੇ ਵਿਰੋਧ ਕਰਾਂਗੇ।

Advertisement
Advertisement
Advertisement
Advertisement
Scroll to Top