Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ

ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ

ਅਸਾਮ, 20 ਦਸੰਬਰ : ਆਸਾਮ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਸਾਰਾਂਗ–ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈਸ ਰੇਲਗੱਡੀ ਹੇਠ ਆਉਣ ਕਾਰਨ 6 ਦੇ ਕਰੀਬ ਹਾਥੀਆਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਹਾਥੀ ਰੇਲ ਟਰੈਕ ’ਤੇ ਫਸ ਗਏ, ਜਿਸ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਲੱਥ ਗਏ। ਇਸ ਨਾਲ ਕੁਝ ਸਮੇਂ ਲਈ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ, ਜਿਨਾ ਨੂੰ ਬਚਾਉਣ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਆਰੰਭ ਕਰ ਦਿਤੀ।

ਜਾਣਕਾਰੀ ਅਨੁਸਾਰ ਵਣ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਹੋਜਾਈ ਜ਼ਿਲ੍ਹੇ ਦੇ ਰੇਲਵੇ ਟਰੈਕ ’ਤੇ ਵਾਪਰਿਆ। ਇਸਦੀ ਜਾਣਕਾਰੀ ਮਿਲਣ ’ਤੇ ਰੇਲਵੇ ਅਤੇ ਵਣ ਵਿਭਾਗ ਦੇ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਹਾਥੀਆਂ ਦੇ ਸ਼ਰੀਰ ਟਰੈਕ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਅਧਿਕਾਰੀਆਂ ਅਨੁਸਾਰ ਇਹ ਹਾਦਸਾ ਗੁਹਾਟੀ ਤੋਂ ਲਗਭਗ 126 ਕਿਲੋਮੀਟਰ ਦੂਰ ਵਾਪਰਿਆ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਟਰੈਕ ਨੇੜੇ ਹਾਥੀਆਂ ਦੀ ਆਵਾਜਾਈ ਸਬੰਧੀ ਕੋਈ ਚੇਤਾਵਨੀ ਚਿੰਨ੍ਹ ਨਹੀਂ ਲਗੇ ਹੋਏ ਸਨ, ਜਿਸ ਕਾਰਨ ਰੇਲ ਦੀ ਰਫ਼ਤਾਰ ਘਟਾਉਣ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਸੀ। ਇਸ ਕਾਰਨ ਹਾਦਸਾ ਵਾਪਰਿਆ ਹੈ।

Advertisement
Advertisement
Advertisement
Advertisement
Scroll to Top