Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 12:52 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ

ਦਿੱਲੀ, 20 ਦਸੰਬਰ : ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਧਮਕਾਉਣ ਤੇ ਗੋਲੀਬਾਰੀ ਕਰਨ ਤੇਇਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸ ਦਈਏ ਕਿ ਪੁਲੀਸ ਨੇ ਦੱਸਿਆ ਕਿ ਗੁਰਸੇਵਕ ਸਿੰਘ ਖ਼ਿਲਾਫ਼ ਗੋਲੀਬਾਰੀ ਨਾਲ ਸਬੰਧਿਤ ਦੋਸ਼ ਆਇਦ ਕਰ ਦਿੱਤੇ ਗਏ ਹਨ ਅਤੇ ਉਸ ਨੂੰ 23 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਐਬਸਫੋਰਡ ਪੁਲੀਸ ਵੱਲੋਂ 22 ਸਾਲਾ ਗੁਰਸੇਵਕ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਕਿੰਗ ਰੋਡ ਦੇ 31000 ਬਲਾਕ ਵਿੱਚ ਸਥਿਤ ਇੱਕ ਕਾਰੋਬਾਰੀ ਸਥਾਨ ’ਤੇ ਗੋਲੀਆਂ ਚਲਾ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

ਪੁਲੀਸ ਮੁਤਾਬਕ, ਇਹ ਉਸੇ ਕਾਰੋਬਾਰ ’ਤੇ ਦੂਜੀ ਵਾਰ ਗੋਲੀਬਾਰੀ ਦੀ ਘਟਨਾ ਸੀ। ਇਸ ਤੋਂ ਪਹਿਲਾਂ ਵੀ ਇਥੇ ਗੋਲੀਆਂ ਚਲਾ ਕੇ ਕਾਰੋਬਾਰੀ ਤੋਂ ਫਿਰੌਤੀ ਮੰਗੀ ਗਈ ਸੀ, ਜਿਸ ਕਾਰਨ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਚੌਕਸ ਸਨ । ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਹਨ ਦਾ ਪਿੱਛਾ ਕੀਤਾ ਅਤੇ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਰੋਕ ਕੇ ਗ੍ਰਿਫ਼ਤਾਰ ਕਰ ਲਿਆ, ਜਿਸ ਸਬੰਧੀ ਅਗੇ ਜਾਂਚ ਚਲ ਰਹੀ ਹੈ।

Advertisement
Advertisement
Advertisement
Advertisement
Scroll to Top