Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 am

+91 90915 01313 , +91 90916 01313

punjabbanni@gmail.com
punjabbani@yahoo.com

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ

ਦਿਲੀ, 20 ਦਸੰਬਰ : ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤੋਸ਼ਾਖਾਨਾ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜਾ ਸੁਣਾਈ ਹੈ। ਦਸ ਦਈਏ ਕਿ ਇਹ ਮਾਮਲਾ ਜੁਲਾਈ 2024 ਵਿੱਚ ਦਰਜ ਕੀਤਾ ਗਿਆ ਸੀ। ਦੋਸ਼ਾਂ ਮੁਤਾਬਕ, ਜੋੜੇ ਨੇ ਮਹਿੰਗੀਆਂ ਘੜੀਆਂ, ਹੀਰੇ ਅਤੇ ਸੋਨੇ ਦੇ ਗਹਿਣਿਆਂ ਸਮੇਤ ਕਈ ਕੀਮਤੀ ਚੀਜ਼ਾਂ ਨੂੰ ਰਾਜ ਦੇ ਤੋਹਫ਼ਾ ਭੰਡਾਰ ਵਿੱਚ ਜਮ੍ਹਾ ਕਰਵਾਉਣ ਦੀ ਬਜਾਏ ਨਿੱਜੀ ਤੌਰ ’ਤੇ ਵੇਚ ਦਿੱਤਾ।

ਇਹ ਮਾਮਲਾ 2021 ਵਿੱਚ ਸਾਊਦੀ ਅਰਬ ਸਰਕਾਰ ਵੱਲੋਂ ਮਿਲੇ ਮਹਿੰਗੇ ਸਰਕਾਰੀ ਤੋਹਫ਼ਿਆਂ ਦੀ ਕਥਿਤ ਗਲਤ ਵਰਤੋਂ ਨਾਲ ਸਬੰਧਤ ਹੈ, ਜਿਸ ਵਿਚ ਅੱਜ ਦੋਵਾਂ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿੱਚ ਸੁਣਵਾਈ ਕਰਦਿਆਂ ਵਿਸ਼ੇਸ਼ ਅਦਾਲਤ ਦੇ ਜੱਜ ਸ਼ਾਹਰੁਖ ਅਰਜੁਮੰਦ ਨੇ 17-17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਵੇਂ ਇਸ ਸਮੇਂ ਜੇਲ੍ਹ ਵਿੱਚ ਨਜ਼ਰਬੰਦ ਹਨ।

ਅਦਾਲਤ ਨੇ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ ਪਾਕਿਸਤਾਨ ਦੰਡ ਸੰਹਿਤਾ ਦੀ ਧਾਰਾ 409 ਤਹਿਤ 10 ਸਾਲ ਦੀ ਸਖ਼ਤ ਕੈਦ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ 7 ਸਾਲ ਦੀ ਹੋਰ ਕੈਦ ਦੀ ਸਜ਼ਾ ਸੁਣਾਈ, ਜਿਸ ਕਾਰਨ ਉਨਾ ਦੇ ਸਮਰਥਕਾਂ ਅੰਦਰ ਭਾਰੀ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ।

Advertisement
Advertisement
Advertisement
Advertisement
Scroll to Top