Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਛੁੱਟੀ ਵਾਲੇ ਦਿਨ ਮੇਅਰ ਦੀ ਅਚਨਚੇਤ ਚੈਕਿੰਗ

ਛੁੱਟੀ ਵਾਲੇ ਦਿਨ ਮੇਅਰ ਦੀ ਅਚਨਚੇਤ ਚੈਕਿੰਗ

ਪਟਿਆਲਾ, 22 ਦਸੰਬਰ — ਸ਼ਹਿਰ ਵਿੱਚ ਲੋਕਾਂ ਨੂੰ ਸੁਚੱਜੀ ਅਤੇ ਨਿਰੰਤਰ ਪਾਣੀ ਸਪਲਾਈ ਯਕੀਨੀ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਬੀਤੇ ਦਿਨੀਂ ਐਤਵਾਰ ਨੂੰ ਨਹਿਰੂ ਪਾਰਕ ਨੇੜੇ ਪੁਰਾਣਾ ਬੱਸ ਅੱਡਾ ਵਿਖੇ ਵਾਟਰ ਸਪਲਾਈ ਸਟਾਫ ਅਤੇ ਸਫਾਈ ਸੇਵਕਾਂ ਦੀ ਹਾਜ਼ਰੀ ਰਜਿਸਟਰ ਅਤੇ ਹੋਰਨਾਂ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ।

ਮੇਅਰ ਨੇ ਚੈਕਿੰਗ ਦੌਰਾਨ ਸਪਸ਼ਟ ਕੀਤਾ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਸਾਫ਼ ਅਤੇ ਸਮੇਂ ’ਤੇ ਪਾਣੀ ਮਿਲਣਾ, ਇਲਾਕਿਆਂ ਦੀ ਨਿਰੰਤਰ ਸਫਾਈ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੈਰ ਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਹਾਜ਼ਰੀ ਰਜਿਸਟਰ ਦੀ ਜਾਂਚ ਕਰਦਿਆਂ ਮੁਲਾਜ਼ਮਾਂ ਦੀ ਸੰਪੂਰਨ ਹਾਜ਼ਰੀ ਖੁਸ਼ੀ ਪ੍ਰਗਟਾਈ ।

ਮੇਅਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਹੁਕਮ ਵੀ ਦਿੱਤੇ ਕਿ ਵਾਟਰ ਸਪਲਾਈ ਨਾਲ ਜੁੜੇ ਹਰ ਪੱਕੇ ਅਤੇ ਕੱਚੇ ਮੁਲਾਜ਼ਮ ਦੀ ਰੋਜ਼ਾਨਾ ਹਾਜ਼ਰੀ ਸਖ਼ਤੀ ਨਾਲ ਦਰਜ ਕੀਤੀ ਜਾਵੇ ਅਤੇ ਬਿਨਾਂ ਵਜ੍ਹਾ ਗੈਰਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਰੋਜ਼ਮਰਾ ਦੀ ਜਿੰਦਗੀ ਵਿੱਚ ਪਾਣੀ ਦੀ ਬਹੁਤ ਮਹੱਤਤਾ ਹੈ, ਜਿਸ ਲਈ ਮੈਦਾਨੀ ਪੱਧਰ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹਾਜ਼ਰੀ ਬਹੁਤ ਜ਼ਰੂਰੀ ਹੈ।

ਮੇਅਰ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਹੋਰਨਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਵਿਭਾਗ ਅਤੇ ਹੋਰ ਸਟਾਫ ਦੀ ਕਾਰਗੁਜ਼ਾਰੀ ਦੀ ਨਿਯਮਤ ਜਾਂਚ ਕੀਤੀ ਜਾਵੇਗੀ ਅਤੇ ਅਚਨਚੇਤ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮਕਸਦ ਸਿਰਫ਼ ਜਾਂਚ ਨਹੀਂ, ਬਲਕਿ ਨਿਗਮ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ।

ਅੰਤ ਵਿੱਚ ਮੇਅਰ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਜੇ ਈ ਰਾਜੇਸ਼ ਕੁਮਾਰ ਅਤੇ ਹੋਰ ਨਿਗਮ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.

Advertisement
Advertisement
Advertisement
Advertisement
Scroll to Top