Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋਜੈਕਟ ਜੀਵਨਜੋਤ–2.0 ਤਹਿਤ ਭੀਖ ਮੰਗਵਾਉਣ ਖ਼ਿਲਾਫ਼ ਕਾਰਵਾਈ

ਪ੍ਰੋਜੈਕਟ ਜੀਵਨਜੋਤ–2.0 ਤਹਿਤ ਭੀਖ ਮੰਗਵਾਉਣ ਖ਼ਿਲਾਫ਼ ਕਾਰਵਾਈ

ਪਟਿਆਲਾ , 22 ਦਸੰਬਰ : ਜਿਲ੍ਹਾ ਬਾਲ ਸੁਰਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਦਸਿਆ ਕਿ ਸਮਾਜਿਕ ਸੁਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ ਡਾ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਜੀਵਨਜੋਤ–2.0 ਤਹਿਤ ਬੱਚਿਆਂ ਤੋਂ ਭੀਖ ਮੰਗਵਾਉਣ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪ੍ਰਸ਼ਾਸਨ ਵੱਲੋਂ ਸਵੇਰ ਅਤੇ ਸ਼ਾਮ ਦੋਵੇਂ ਸ਼ਿਫ਼ਟਾਂ ਵਿੱਚ ਰੇਡਾਂ ਕੀਤੀਆਂ ਜਾ ਰਹੀਆਂ ਹਨ।
     ਓਹਨਾ ਦਸਿਆ ਕਿ ਪਿਛਲੇ ਦੋ ਦਿਨਾਂ ਦੌਰਾਨ ਕੁੱਲ 13 ਬੱਚਿਆਂ ਨੂੰ ਬਚਾਇਆ ਗਿਆ ਹੈ। ਚਾਈਲਡ ਵੈਲਫੇਅਰ ਕਮੇਟੀ ਦੇ ਹੁਕਮਾਂ ਅਨੁਸਾਰ ਸਾਰੇ ਬੱਚਿਆਂ ਨੂੰ ਵੱਖ-ਵੱਖ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ। ਬੱਚਿਆਂ ਦੇ ਮਾਪਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਅੱਗੇ ਦੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।
      ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ 2025 ਤੋਂ ਹੁਣ ਤੱਕ 37 ਹੋਰ ਬੱਚਿਆਂ ਨੂੰ ਵੀ ਬਚਾਇਆ ਜਾ ਚੁੱਕਾ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਬੱਚਿਆਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਸਿੱਖਿਆ ਪ੍ਰਦਾਨ ਕਰਨ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ।ਓਹਨਾ ਦਸਿਆ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਬੱਚਿਆਂ ਸਬੰਧੀ ਮਦਦ ਲਈ ਟੋਲ ਫ਼ਰੀ ਨੰਬਰ 1098 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement
Advertisement
Scroll to Top