Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ

ਪਟਿਆਲਾ, 15 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਹਾਲ ਹੀ ਵਿੱਚ ਹੋਏ ਇੱਕ ਪੀ.ਐੱਚ.ਡੀ. ਖੋਜ ਕਾਰਜ ਰਾਹੀਂ ਪੰਜਾਬ (ਭਾਰਤ) ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਦਾ ਤੁਲਨਾਤਮਕ ਅਧਿਐਨ ਕੀਤਾ ਗਿਆ ਹੈ।
ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਤੋਂ ਡਾ. ਜਗਪ੍ਰੀਤ ਕੌਰ ਦੀ ਨਿਗਰਾਨੀ ਹੇਠ ਇਥੋਪੀਆ ਮੂਲ ਦੇ ਖੋਜਾਰਥੀ ਡਾ. ਲਿਐਲਮ ਤਿਲਾਹੁਨ ਵੱਲੋਂ ਕੀਤੇ ਇਸ ਅਧਿਐਨ ਰਾਹੀਂ ਦੋਹਾਂ ਖਿੱਤਿਆਂ ਦੇ ਸਕੂਲਾਂ ਦੀ ਸੰਸਥਾਗਤ ਸਿਹਤ ਨੂੰ ਜਾਣਨ ਬਾਰੇ ਕਾਰਜ ਕੀਤਾ ਗਿਆ ਹੈ।
ਡਾ. ਜਗਪ੍ਰੀਤ ਕੌਰ ਨੇ ਦੱਸਿਆ ਕਿ ਅਧਿਐਨ ਰਾਹੀਂ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਸਕੂਲ ਕਿੰਨੇ ਚੰਗੇ ਢੰਗ ਨਾਲ ਚੱਲ ਰਹੇ ਹਨ ਭਾਵ ਸਕੂਲਾਂ ਦਾ ਮਾਹੌਲ, ਅਗਵਾਈ ਅਤੇ ਕੰਮ ਕਰਨ ਦਾ ਤਰੀਕਾ ਕਿਸ ਤਰ੍ਹਾਂ ਦਾ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਐਨ ਪੰਜਾਬ ਅਤੇ ਇਥੋਪੀਆ ਦੇ ਅਮਹਾਰਾ ਖੇਤਰ ਤੋਂ ਚੁਣੇ ਗਏ 600 ਸੈਕੰਡਰੀ ਸਕੂਲ ਅਧਿਆਪਕਾਂ ਦੇ ਨਮੂਨੇ ‘ਤੇ ਅਧਾਰਿਤ ਹੈ।
ਉਨ੍ਹਾਂ ਦੱਸਿਆ ਕਿ ਅਧਿਐਨ ਦੌਰਾਨ ਸਾਹਮਣੇ ਆਇਆ ਕਿ ਪੇਸ਼ੇਵਰ ਵਿਕਾਸ ਪੱਖੋਂ ਪੰਜਾਬੀ ਅਧਿਆਪਕਾਂ ਨੂੰ ਆਪਣੀ ਸਿਖਲਾਈ ਅਤੇ ਵਰਕਸ਼ਾਪਾਂ ਬਾਰੇ ਜ਼ਿਆਦਾ ਚੰਗਾ ਲਗਦਾ ਹੈ। ਪੰਜਾਬ ਵਿੱਚ ਅਧਿਆਪਕਾਂ ਨੂੰ ਨਵੀਆਂ ਚੀਜ਼ਾਂ ਸਿੱਖਣ ਦੇ ਜ਼ਿਆਦਾ ਮੌਕੇ ਮਿਲਦੇ ਹਨ। ਭਾਰਤ ਵਿੱਚ ਅਧਿਆਪਕਾਂ ਨੂੰ ਪੇਸ਼ੇਵਰ ਵਿਕਾਸ ਦੇ ਮੌਕਿਆਂ ਤੱਕ ਵਧੇਰੇ ਪਹੁੰਚ ਪ੍ਰਾਪਤ ਹੈ। ਇਸ ਲਈ ਇਥੋਪੀਆ ਨੂੰ ਆਪਣੀ ਸਿਖਲਾਈ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਸਕੂਲ ਦੇ ਮਾਹੌਲ ਅਤੇ ਅਗਵਾਈ ਪੱਖੋਂ ਇਥੋਪੀਆਈ ਅਧਿਆਪਕਾਂ ਨੂੰ ਆਪਣੇ ਸਕੂਲ ਦਾ ਮਾਹੌਲ ਅਤੇ ਅਗਵਾਈ ਜ਼ਿਆਦਾ ਚੰਗੀ ਲਗਦੀ ਹੈ।
ਇਸ ਪੱਖੋਂ ਇਥੋਪੀਆ ਵਿੱਚ ਸਕੂਲਾਂ ਦਾ ਮਾਹੌਲ ਸਮੁੱਚੇ ਤੌਰ ਉੱਤੇ ਭਾਰਤ ਨਾਲ਼ੋਂ ਬਿਹਤਰ ਹੈ।
ਉਨ੍ਹਾਂ ਦੱਸਿਆ ਕਿ ਇੱਕ ਵੱਡਾ ਫ਼ਰਕ ਇਹ ਸਾਹਮਣੇ ਆਇਆ ਕਿ ਪੰਜਾਬ ਦੇ ਸਕੂਲਾਂ ਨੂੰ ਚੰਗਾ ਚਲਾਉਣ ਵਿੱਚ ਅਧਿਆਪਕਾਂ ਦੀ ਸਿਖਲਾਈ ਸਭ ਤੋਂ ਜ਼ਿਆਦਾ ਮਦਦ ਕਰਦੀ ਹੈ ਜਦੋਂ ਕਿ ਇਥੋਪੀਆ ਦੇ ਸਕੂਲਾਂ ਲਈ ਚੰਗੀ ਅਗਵਾਈ ਸਭ ਤੋਂ ਜ਼ਿਆਦਾ ਮਦਦਗਾਰ ਹੈ।
ਖੋਜਰਥੀ ਡਾ. ਲਿਐਲਮ ਤਿਲਾਹੁਨ ਨੇ  ਦੱਸਿਆ ਕਿ ਇੱਕ ਹੋਰ ਅਹਿਮ ਪੱਖ ਸਾਹਮਣੇ ਆਇਆ ਕਿ ਪੰਜਾਬੀ ਅਧਿਆਪਕ ਵੱਖ-ਵੱਖ ਸਭਿਆਚਾਰਾਂ ਨੂੰ ਜ਼ਿਆਦਾ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਭਾਰਤ ਵਿੱਚ ਬਹੁਤ ਸਾਰੇ ਸਭਿਆਚਾਰ ਮਿਲ-ਜੁਲ ਕੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖੋਜ ਦੇ ਨਤੀਜੇ ਦੋਵਾਂ ਦੇਸ਼ਾਂ ਦੇ ਸੰਦਰਭ ਵਿੱਚ ਨੀਤੀ ਨਿਰਮਾਤਾਵਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਬਹੁਤ ਮਹੱਤਵ ਰੱਖਦੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਖੋਜਾਰਥੀ ਅਤੇ ਨਿਗਰਾਨ ਦੋਵਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਅਧਿਐਨ ਵਿਸ਼ਵ ਪੱਧਰ ‘ਤੇ ਵਿੱਦਿਅਕ ਨੀਤੀਆਂ ਅਤੇ ਅਮਲਾਂ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਧਿਐਨਾਂ ਤੋਂ ਪ੍ਰਾਪਤ ਸਿੱਟੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਕਾਰਗਰ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਚੰਗੀਆਂ ਖੋਜਾਂ ਕਰਨ ਲਈ ਹਮੇਸ਼ਾ ਵਚਨਬੱਧ ਹੈ।
Advertisement
Advertisement
Advertisement
Advertisement
Scroll to Top