Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਗਰਮ ਸਿਆਸਤ ਤੋਂ ਕਿਨਾਰਾ ਕਰ ਪੰਜਾਬੀਆਂ ਦੇ ਭਲੇ ਲਈ ਗੱਲ ਕਰਨ ਕੈਪਟਨ : ਬਰਸਟ

ਸਰਗਰਮ ਸਿਆਸਤ ਤੋਂ ਕਿਨਾਰਾ ਕਰ ਪੰਜਾਬੀਆਂ ਦੇ ਭਲੇ ਲਈ ਗੱਲ ਕਰਨ ਕੈਪਟਨ : ਬਰਸਟ

ਪਟਿਆਲਾ, 15 ਦਸੰਬਰ 2025 : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ.ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੂਨ 1984 ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਬਲੂ ਸਟਾਰ ਅਪਰੇਸ਼ਨ ਤੋਂ ਬਾਅਦ ਅਸਤੀਫਾ ਦੇ ਕੇ ਜੋ ਪੰਜਾਬੀਆਂ ਦਾ ਵਿਸ਼ਵਾਸ ਜਿੱਤਿਆ ਸੀ, ਹੁਣ ਦੋ ਵਾਰੀ ਪੰਜਾਬ ਦੇ ਮੁੱਖ ਮੰਤਰੀ ਰਹਿਣ ਤੋਂ ਬਾਅਦ ਤੁਸੀ ਉਹ ਵਿਸ਼ਵਾਸ ਗਵਾ ਲਿਆ ਹੈ, ਕਿਉਂਕਿ 2002 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬੀਆਂ ਦੇ ਮਸਲੇ ਹੱਲ ਕਰਵਾਉਣ ਲਈ ਤੁਸੀ ਕੋਈ ਕਾਰਵਾਈ ਨਹੀ ਕੀਤੀ।

ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਪੰਜਾਬ ਨੂੰ ਮਿਲਣਾ, ਪੰਜਾਬ ਵਿੱਚ ਰੁਜਗਾਰ, ਇੰਡਸਟਰੀ, ਖੇਤੀਬਾੜੀ ਅਤੇ ਧਾਰਮਿਕ ਮਸਲਿਆਂ ਨੂੰ ਹੱਲ ਕਰਨ ਵਿੱਚ ਤੁਸੀ ਪੂਰੀ ਤਰਾਂ ਨਾਕਾਮ ਰਹੇ ਹੋ। ਵਿਧਾਨ ਸਭਾ ਵਿੱਚ ਜੋ ਪਾਣੀਆਂ ਦੇ ਸਮਝੋਤੇ ਰੱਦ ਕਰਨ ਦਾ ਮਤਾ ਵੀ ਪਾਸ ਕੀਤਾ, ਉਸ ਵਿੱਚ ਵੀ ਧਾਰਾ 5-ਏ ਪਾ ਕੇ ਪੰਜਾਬ ਨਾਲ ਬਹੁਤ ਵੱਡਾ ਧੋਖਾ ਕੀਤਾ, ਕਿਉਕਿ ਜੋ ਪਾਣੀ ਦੂਜੇ ਸੂਬਿਆਂ ਨੂੰ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਰਿਪੇਅਰੀਅਨ ਸਿਧਾਂਤਾਂ ਦੀ ਉਲੰਘਣਾ ਕਰ ਕੇ ਦੂਜੇ ਸੂਬਿਆਂ ਨੂੰ ਜਾ ਰਿਹਾ ਸੀ, ਤੁਸੀ ਪੰਜਾਬ ਦੀ ਵਿਧਾਨ ਸਭਾ ਵਿੱਚ ਉਸ ਜਾ ਰਹੇ ਪਾਣੀ ਨੂੰ ਰੈਗੂਲਾਈਜ਼ ਕਰ ਦਿੱਤਾ ਤੇ ਕਿਹਾ ਕਿ ਜਿਨਾਂ ਪਾਣੀ ਜਾਂਦਾ ਹੈ, ਉਹ ਜਾਂਦਾ ਰਹੇਗਾ।

ਇਹ ਪੰਜਾਬੀਆਂ ਨਾਲ ਧ੍ਰੌਹ ਸੀ ਅਤੇ ਵੱਡੀ ਇਤਿਹਾਸਕ ਭੁੱਲ ਸੀ। ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਡਰ ਕੇ ਪੰਜਾਬ ਦੇ ਪਾਣੀਆਂ ਦਾ ਹੱਕ ਲੈਣ ਵਾਲੀ ਪਟੀਸ਼ਨ ਸੁਪਰੀਮ ਕੌਰਟ ਤੋਂ ਵਾਪਿਸ ਲਈ ਸੀ, ਤੁਸੀ ਉਸੇ ਤਰਜ ਤੇ ਜਾ ਕੇ ਭਾਵੇ ਪਿਛਲੇ ਸਮਝੋਤੇ ਰੱਦ ਕੀਤੇ, ਪਰੰਤੂ ਜਾ ਰਹੇ ਪਾਣੀ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਪੰਜਾਬ ਨਾਲ ਧੌਹ ਕਮਾਇਆ ਹੈ। ਇਸ ਤੋ ਇਲਾਵਾ 2002 ਤੋਂ 2007 ਤੱਕ ਅਕਾਲੀ ਸਰਕਾਰ ਵੱਲੋਂ ਕੀਤੇ ਘਪਲਿਆਂ ਬਾਰੇ ਕੰਮਜ਼ੌਰ ਕੇਸ ਦਰਜ ਕਰਵਾ ਕੇ ਅਕਾਲੀ ਆਗੂਆਂ ਦੇ ਭ੍ਰਿਸ਼ਟਾਚਾਰ ਨੂੰ ਸ਼ਹਿ ਦਿੱਤੀ।

2017 ਤੋਂ ਬਾਅਦ ਪੰਜਾਬ ਦੇ ਦੁਬਾਰਾ ਮੁੱਖ ਮੰਤਰੀ ਬਣਨ ਤੋਂ ਬਾਅਦ 4 ½ ਸਾਲ ਸੀਸਵਾ ਫਾਰਮ ਵਿੱਚ ਐਸ਼ ਪ੍ਰਸਤੀ ਤੋਂ ਇਲਾਵਾ ਕੁਝ ਨਹੀ ਕੀਤਾ। ਪੰਜਾਬ ਦੇ ਲੋਕ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਇਨਸਾਫ ਦੀ ਆਸ ਰੱਖਦੇ ਸਨ, ਪਰੰਤੂ ਆਪ ਨੇ ਸੀਸਵਾ ਫਾਰਮ ਵਿੱਚ ਬਹਿ ਕੇ ਹੀ ਪੰਜਾਬੀਆਂ ਦੇ ਹਿੱਤਾ ਨੂੰ ਭੁੱਲ ਕੇ ਨਿੱਜੀ ਹਿੱਤਾਂ ਵੱਲ ਜਿਆਦਾ ਧਿਆਨ ਦਿੱਤਾ। ਅੰਤ ਤੁਹਾਡੇ ਆਪਣੇ ਚਹੇਤੇ ਹੀ ਤੁਹਾਨੂੰ ਛੱਡ ਗਏ, ਕਿਉਂਕਿ ਤੁਸੀ ਨਿੱਜੀ ਹਿੱਤਾ ਤੋਂ ਇਲਾਵਾ ਕਿਸੇ ਦੇ ਕੰਮ ਦੀ ਕਦਰ ਨਹੀਂ ਕੀਤੀ।

ਕਾਂਗਰਸ ਪਾਰਟੀ ਵੱਲੋਂ ਦਿੱਤੇ ਮਾਣ ਸਨਮਾਨ ਅਤੇ ਪਿਆਰ ਨੂੰ ਭੁੱਲ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਥੇ ਨਾਮੋਸ਼ੀ ਝੱਲਣੀ ਪੈ ਰਹੀ ਹੈ, ਕਿਉਂਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਪਤਾ ਹੈ ਕਿ ਤੁਸੀ ਸਿਰਫ ਨਿੱਜੀ ਹਿੱਤਾ ਨੂੰ ਹੀ ਪਹਿਲ ਦਿੰਦੇ ਹੋ। ਆਪਣੇ ਸਾਥੀਆਂ ਅਤੇ ਲੋਕਾਂ ਦਾ ਵਿਸ਼ਵਾਸ ਪ੍ਰਾਪਤ ਨਹੀ ਕਰਦੇ। ਤੁਹਾਡੇ ਪਿਛਲੇ ਦਿਨਾਂ ਦੌਰਾਨ ਦਿੱਤੇ ਮੀਡੀਆਂ ਮੈਨੇਜਮੇਂਟ ਬਿਆਨ ਤੁਹਾਡੀ ਗਿਰੀ ਸਾਖ ਨੂੰ ਬਹਾਲ ਨਹੀਂ ਕਰ ਸਕਦੇ। ਇਸ ਲਈ ਬਿਹਤਰ ਇਹੀ ਹੈ ਕਿ ਸਿਆਸਤ ਤੋਂ ਸਨਿਆਸ ਲੈ ਕੇ ਆਪਣੀ ਜਿੰਦਗੀ ਮੋਜ ਮਸਤੀ ਨਾਲ ਲੰਮੀ ਉਮਰ ਜੀਉ। ਜਿਥੇ ਮਾਣ ਸਤਿਕਾਰ ਨਾ ਹੋਵੇ ਉਥੇ ਰਹਿਣਾ ਨਹੀਂ ਚਾਹੀਦਾ। ਇਸ ਲਈ ਬੀ ਜੇ ਪੀ ਤੋਂ ਅਸਤੀਫਾ ਦਿਉ। ਹਰ ਰੋਜ ਨਿਰਾਸ਼ਾ ਅਤੇ ਮਾਯੂਸੀ ਭਰੀ ਬਿਆਨਬਾਜੀ ਕਰਕੇ ਮਜ਼ਾਕ ਦੇ ਪਾਤਰ ਨਾ ਬਣੋ ਕਿਉਂਕਿ ਅੱਜ ਤੁਸੀ ਸਾਰੀਆਂ ਪਾਰਟੀਆਂ ਅਤੇ ਪੰਜਾਬੀਆਂ ਦਾ ਵਿਸ਼ਵਾਸ ਗਵਾ ਚੁੱਕੇ ਹੋ।

Advertisement
Advertisement
Advertisement
Advertisement
Scroll to Top