Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ 'ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪੰਜਾਬ 'ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪਟਿਆਲਾ, 16 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।ਸਿਹਤ ਮੰਤਰੀ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਝਿੱਲ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ 14 ਦਸੰਬਰ ਦੀ ਸ਼ਾਮ ਨੂੰ ਚਲਾਈ ਗੋਲੀ ਨਾਲ ਜ਼ਖ਼ਮੀ ਹੋਏ ਨੌਜਵਾਨ ਬਲਵਿੰਦਰ ਸਿੰਘ ਭਿੰਦਾ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਜ਼ਖ਼ਮੀ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਹੋਈ ਹੈ, ਇਸ ਲਈ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਈਆਂ ਜਾਣਗੀਆਂ ਤੇ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗੀ।

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਗੋਲੀ ਚਲਾਉਣ ਵਾਲਿਆਂ ਦੇ ਨਾਲ-ਨਾਲ ਸਾਜ਼ਿਸ਼ ਰਚਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਪਰਾਧ ਦੀ ਜੜ੍ਹ ਤੱਕ ਪਹੁੰਚ ਕੇ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਹਾਲੀਆ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕਿਸੇ ਨਾਲ ਵੀ ਕੋਈ ਧੱਕਾਸ਼ਾਹੀ ਨਹੀਂ ਕੀਤੀ ਸਗੋਂ ਇਹ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੇ ਇਨ੍ਹਾਂ ਚੋਣਾਂ ਵਿੱਚ ਬਹੁਤ ਲੋਕਤੰਤਰੀ ਢੰਗ ਨਾਲ ਹਿੱਸਾ ਲਿਆ ਪਰੰਤੂ ਆਪ ਦੇ ਵਰਕਰਾਂ ਨਾਲ ਪਿਛਲੇ ਸਮੇਂ ‘ਚ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਗੁੰਡਿਆਂ ਨੇ ਧੱਕਾ ਕੀਤਾ ਹੈ।

ਡਾ. ਬਲਬੀਰ ਸਿੰਘ ਨੇ ਮੋਹਾਲੀ ਵਿੱਚ ਇੱਕ ਨੌਜਵਾਨ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਜਰੂਰ ਸਖ਼ਤ ਸਜਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਜਾਂ ਸਰਕਾਰੀ ਅਦਾਰਿਆਂ ਵਿੱਚ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਜ਼ਮਾਨਤ ਨਹੀਂ ਮਿਲੇਗੀ।

ਸਿਹਤ ਮੰਤਰੀ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਅਰੰਭੀ ਹੋਈ ਹੈ, ਉਸੇ ਤਰ੍ਹਾਂ ਹੀ ਗੈਂਗਸਟਰਵਾਰ ਦੇ ਨਜਾਇਜ਼ ਹਥਿਆਰਾਂ ਵਿਰੁੱਧ ਵੀ ਕੋਈ ਢਿੱਲ ਮੱਠ ਨਹੀਂ ਵਰਤੀ ਜਾ ਰਹੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਤੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਜਸਵੀਰ ਸਿੰਘ ਗਾਂਧੀ ਅਤੇ ਹੋਰ ਮੌਜੂਦ ਸਨ।

Advertisement
Advertisement
Advertisement
Advertisement
Scroll to Top