Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਹਿੱਤ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਫੀਸ ਵੰਡ ਸਮਾਰੋਹ ਕਰਵਾਇਆ

ਜਨਹਿੱਤ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਫੀਸ ਵੰਡ ਸਮਾਰੋਹ ਕਰਵਾਇਆ

ਪਟਿਆਲਾ, 16 ਦਸੰਬਰ : ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ 20 ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਰਸੀਆਂ, 10 ਸਕੂਲਾਂ ਦੇ ਵਿਦਿਆਰਥੀਆਂ ਦੀ ਫ਼ੀਸ ਦੇ ਚੈੱਕ, 2 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਮਰੀਜ ਨੂੰ ਵੀਲਚੇਅਰ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਚਿਲਡਰਨਜ਼ ਪਾਰਕ ਬਾਰਾਦਰੀ ਵਿਖੇ ਕੀਤਾ ਗਿਆ। ਜਿਸ  ਵਿੱਚ ਮੁੱਖ ਮਹਿਮਾਨ ਪਦਮਸ਼੍ਰੀ ਵਿਜੇ ਚੋਪੜਾ, ਪਦਮਸ਼੍ਰੀ ਜਗਜੀਤ ਸਿੰਘ ਦਰਦੀ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਉਦਘਾਟਨ ਉਘੇ ਸਮਾਜ ਸੇਵੀ ਬੀ ਕੇ ਬਿੰਦਲ ਰਿਟਾਇਰ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਨੇ ਸ਼ਿਰਕਤ ਕੀਤਾ।ਪ੍ਰੋਗਰਾਮ ਦੀ ਪ੍ਰਧਾਨਗੀ ਮੇਅਰ ਪਟਿਆਲਾ ਕੁੰਦਨ ਗੋਗੀਆ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਤੇਜਿੰਦਰ ਮਹਿਤਾ ਨੇ  ਕੀਤੀ। ਵਿਸ਼ੇਸ਼ ਤੋਰ  ਤੇ ਉਘੀ ਸਮਾਜ ਸੇਵਿਕਾ ਮੈਡਮ ਸਤਿੰਦਰਪਾਲ ਕੋਰ ਵਾਲੀਆਂ, ਰਾਜੇਸ ਸ਼ਰਮਾ ਪੰਜੋਲਾ ਬ੍ਰਿਊਰੋ ਚੀਫ਼ ਜੱਗ ਬਾਣੀ ਪੰਜਾਬ ਕੇਸਰੀ ਪਟਿਆਲਾ, ਸਾਬਕਾ ਐਸ ਪੀ ਮਨਜੀਤ ਸਿੰਘ ਬਰਾੜ,ਮੀਤ ਪ੍ਰਧਾਨ ਚਮਨ ਲਾਲ ਗਰਗ,

ਦੀਨਾ ਨਾਥ ਰਾਜੋਲੀ, ਕ੍ਰਿਸ਼ਨ ਦੇਵ ਗੋਇਲ, ਜੀ ਐੱਸ ਆਨੰਦ, ਅਨਿਲ ਭਾਰਤੀ, ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ,ਪ੍ਰੈਸ ਸਕੱਤਰ ਸਟੇਟ ਐਵਾਰਡੀ  ਪਰਮਿੰਦਰ ਭਲਵਾਨ ,ਐਸ ਪੀ ਪਰਾਸ਼ਰ, ਜਸਵੰਤ ਸਿੰਘ ਕੋਲੀ, ਮਨਮੋਹਨ ਸਿੰਘ ਪ੍ਰਿੰਸੀਪਲ ਸਰਕਾਰੀ ਆਈਂ ਟੀ ਆਈ ਲੜਕੀਆਂ ਰਾਜਪੁਰਾ, ਬ੍ਰਹਮਜੋਤ ਸਿੰਘ ਵਿਦਿਆਰਥੀ ਓ ਪੀ ਜਿੰਦਲ ਗੋਲਬਲ ਯੂਨੀਵਰਸਿਟੀ ਸੋਨੀਪਤ, ਰੁਦਰਪ੍ਰਤਾਪ ਸਿੰਘ,ਸਤੀਸ ਜੋਸ਼ੀ,ਹਰਪਾਲ ਮਾਨ, ਭੁਪਿੰਦਰ ਸਿੰਘ, ਨਗਿੰਦਰ ਸਿੰਘ, ਇੰਦਰਜੀਤ ਦੁਆ, ਪ੍ਰਦੀਪ ਵਧਵਾ, ਸੁਰਿੰਦਰ ਸਿੰਘ,ਕਰਨਲ ਜਰਨੈਲ ਸਿੰਘ ਥਿੰਦ, ਡਾਕਟਰ ਅਵਨੀਸ਼, ਪ੍ਰੋਫੈਸਰ ਅਸ਼ੋਕ ਵਰਮਾ , ਡਾਕਟਰ ਆਸ਼ੂਤੋਸ਼, ਡਾਕਟਰ ਨਿਧੀ ਬਾਂਸਲ, ਵਿਨੇ ਸ਼ਰਮਾ, ਸੁਰੇਸ਼ ਕੁਮਾਰ, ਮਨਜੀਤ ਦੁਆ, ਸਾਬਕਾ ਇੰਸਪੈਕਟਰ ਰਣਜੀਤ ਸਿੰਘ, ਪ੍ਰਦੀਪ ਵਧਵਾ ਇੰਦਰਮੋਹਨ ਮਹਾਜਨ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆ ਪਦਮ ਸ਼੍ਰੀ ਵਿਜੇ ਚੋਪੜਾ,ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਮੇਅਰ ਪਟਿਆਲਾ ਕੁੰਦਨ ਗੋਗੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਤੇਜਿੰਦਰ ਮਹਿਤਾ ਨੇ ਕਿਹਾ ਕਿ ਜਨਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ  ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ  ਹੇਠ ਲੋੜਵੰਦ ਮਰੀਜ਼ਾਂ ਲਈ ਐਂਬੂਲੈਂਸ, ਸਿਲਾਈ ਸੈਂਟਰ ਦੀਆਂ 17 ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਲੋੜਵੰਦ ਵਿਦਿਆਰਥੀਆਂ ਨੂੰ ਜਰਸੀਆਂ,ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਫ਼ੀਸ ਦੇਣਾ  ਸ਼ਲਾਘਾਯੋਗ ਉਪਰਾਲਾ ਹੈ।

Advertisement
Advertisement
Advertisement
Advertisement
Scroll to Top