Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਨਗਰ ਨਿਗਮ ਦਾ ਵੱਡਾ ਕਦਮ

ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਨਗਰ ਨਿਗਮ ਦਾ ਵੱਡਾ ਕਦਮ

ਪਟਿਆਲਾ, 16 ਦਸੰਬਰ  — ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਹੋ ਰਹੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਮੋਨੀਟਰਿੰਗ ਲਈ ਨਗਰ ਨਿਗਮ ਪਟਿਆਲਾ ਵੱਲੋਂ ਲਗਾਈ ਗਈ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਉਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਸਮੇਂ ਸ਼ਹਿਰ ਦੇ ਮੁੱਖ ਚੌਕਾਂ, ਡੰਪ ਸਾਈਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਲਗਭਗ 179 ਸੀਸੀਟੀਵੀ ਕੈਮਰੇ ਲਗੇ ਹੋਏ ਹਨ, ਜਿਨ੍ਹਾਂ ਰਾਹੀਂ ਟ੍ਰੈਫਿਕ, ਸਫ਼ਾਈ ਅਤੇ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਿਗਾਹ ਰੱਖੀ ਜਾ ਰਹੀ ਹੈ।
ਨਗਰ ਨਿਗਮ ਦੇ ਮੇਅਰ ਨੇ ਇਸ ਵਿਸ਼ੇ ਤੇ ਖਾਸ ਤੌਰ ਤੇ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਕੈਮਰਿਆਂ ਦੇ ਇੰਟਰਨੈਟ ਕੁਨੈਕਸ਼ਨਾਂ ’ਤੇ ਹਰ ਸਾਲ ਕਰੀਬ 20 ਤੋਂ 22 ਲੱਖ ਰੁਪਏ ਦਾ ਖਰਚਾ ਆ ਰਿਹਾ ਹੈ। ਇਸ ਵੱਧਦੇ ਖਰਚੇ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵੱਲੋਂ ਹੁਣ ਇੱਕ ਨਵੀਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਅਧੀਨ ਆਪਟੀਕਲ ਤਾਰਾਂ ’ਤੇ ਚੱਲ ਰਹੇ ਮੌਜੂਦਾ ਕੈਮਰਿਆਂ ਨੂੰ ਫਾਈਬਰ (ਫਾਈਵਰ) ਕੈਮਰਿਆਂ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਵੱਖ-ਵੱਖ ਕੰਪਨੀਆਂ ਤੋਂ ਕੁਟੇਸ਼ਨ ਮੰਗੀਆਂ ਜਾਣਗੀਆਂ, ਤਾਂ ਜੋ ਸਭ ਤੋਂ ਵਧੀਆ ਅਤੇ ਘੱਟ ਖਰਚ ਵਾਲਾ ਵਿਕਲਪ ਚੁਣਿਆ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਬਰ ਕੈਮਰਾ ਪ੍ਰਣਾਲੀ ਨਾਲ ਜਿੱਥੇ ਇਕ ਪਾਸੇ ਇੰਟਰਨੈਟ ਬਿੱਲਾਂ ’ਤੇ ਆਉਣ ਵਾਲਾ ਵੱਡਾ ਖਰਚਾ ਕਾਫ਼ੀ ਹੱਦ ਤੱਕ ਘਟੇਗਾ, ਉੱਥੇ ਦੂਜੇ ਪਾਸੇ ਕੈਮਰਿਆਂ ਦੀ ਕਾਰਗੁਜ਼ਾਰੀ ਅਤੇ ਡਾਟਾ ਟ੍ਰਾਂਸਮਿਸ਼ਨ ਦੀ ਗੁਣਵੱਤਾ ਵਿੱਚ ਵੀ ਵੱਡਾ ਸੁਧਾਰ ਆਵੇਗਾ।
ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਨਾਲ ਲਾਈਵ ਫੀਡ ਹੋਰ ਸਪਸ਼ਟ ਹੋਵੇਗੀ ਅਤੇ ਕਿਸੇ ਵੀ ਤਕਨੀਕੀ ਖ਼ਰਾਬੀ ਦੀ ਸੰਭਾਵਨਾ ਘੱਟ ਰਹੇਗੀ। ਇਸ ਨਾਲ ਸ਼ਹਿਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਕੂੜਾ ਸੁੱਟਣ, ਟ੍ਰੈਫਿਕ ਉਲੰਘਣਾਂ ਅਤੇ ਹੋਰ ਸਮੱਸਿਆਵਾਂ ’ਤੇ ਤੁਰੰਤ ਕਾਰਵਾਈ ਕਰਨਾ ਆਸਾਨ ਹੋ ਜਾਵੇਗਾ।
ਮੇਅਰ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼, ਸੁਰੱਖਿਅਤ ਅਤੇ ਸੁਚੱਜਾ ਸ਼ਹਿਰ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਸਮੇਂ ਦੀ ਲੋੜ ਹੈ। ਫਾਈਬਰ ਕੈਮਰਾ ਪ੍ਰੋਜੈਕਟ ਨਾਲ ਨਗਰ ਨਿਗਮ ਦੇ ਵਿੱਤੀ ਸਰੋਤਾਂ ਦੀ ਬਚਤ ਹੋਵੇਗੀ ਅਤੇ ਸ਼ਹਿਰ ਦੀ ਮੋਨੀਟਰਿੰਗ ਪ੍ਰਣਾਲੀ ਹੋਰ ਮਜ਼ਬੂਤ ਬਣੇਗੀ।
Advertisement
Advertisement
Advertisement
Advertisement
Scroll to Top