Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਨਾਟਕ ਵਿੱਚ ਟਰੱਕ–ਸਲੀਪਰ ਬੱਸ ਦੀ ਭਿਆਨਕ ਟੱਕਰ, 5 ਮੌਤਾਂ

ਕਰਨਾਟਕ ਵਿੱਚ ਟਰੱਕ–ਸਲੀਪਰ ਬੱਸ ਦੀ ਭਿਆਨਕ ਟੱਕਰ, 5 ਮੌਤਾਂ

ਕਰਨਾਟਕ, 25 ਦਸੰਬਰ : ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਇਕ ਟਰੱਕ ਅਤੇ ਸਲੀਪਰ ਬੱਸ ਵਿਚ ਜਬਰਦਸਤ ਟੱਕਰ ਹੋਣ ਕਾਰਨ 5 ਮੌਤਾਂ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ ।

ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਵੱਲੋਂ ਡਿਵਾਈਡਰ ਟੱਪ ਕੇ ਸਾਹਮਣੇ ਤੋਂ ਆ ਰਹੀ ਇੱਕ ਲਗਜ਼ਰੀ ਸਲੀਪਰ ਬੱਸ ਨਾਲ ਟੱਕਰ ਮਾਰਨ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ।

ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚ ਤੁਰੰਤ ਅੱਗ ਭੜਕ ਉਠੀ। ਬੱਸ ਵਿੱਚ ਕਰੀਬ 32 ਯਾਤਰੀ ਸਵਾਰ ਸਨ, ਜੋ ਗੋਕਰਨਾ ਵੱਲ ਜਾ ਰਹੇ ਸਨ। ਅੱਗ ਲੱਗਣ ਕਾਰਨ ਕਈ ਯਾਤਰੀਆਂ ਨੂੰ ਬਾਹਰ ਨਿਕਲਣ ਦਾ ਮੌਕਾ ਨਾ ਮਿਲ ਸਕਿਆ ਅਤੇ ਉਹ ਅੱਗ ਦੀ ਲਪੇਟ ਵਿੱਚ ਆ ਗਏ।

ਹਾਦਸੇ ਦੌਰਾਨ ਬੱਸ ਦਾ ਡਰਾਈਵਰ ਅਤੇ ਕਲੀਨਰ ਕਿਸੇ ਤਰ੍ਹਾਂ ਸੁਰੱਖਿਅਤ ਬਚ ਨਿਕਲੇ, ਪਰ ਟਰੱਕ ਦੇ ਡਰਾਈਵਰ ਅਤੇ ਕਲੀਨਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਈ ਯਾਤਰੀਆਂ ਨੇ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਨਾ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top