Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 26 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਦੋ ਵਲੰਟੀਅਰਾਂ ਦੀ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਲਈ ਚੋਣ ਹੋਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਨ੍ਹਾਂ ਵਲੰਟੀਅਰਾਂ ਦਾ ਸਨਮਾਨ ਕੀਤਾ ਗਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਚੁਣੇ ਹੋਏ ਵਲੰਟੀਅਰਾਂ ਦੀ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਉਪਲਬਧੀ ਯੂਨੀਵਰਸਿਟੀ ਅਤੇ ਐੱਨ. ਐੱਸ. ਐੱਸ. ਵਿਭਾਗ ਲਈ ਮਾਣ ਵਾਲ਼ੀ ਗੱਲ ਹੈ। ਉਨ੍ਹਾਂ ਵਲੰਟੀਅਰਾਂ ਨੂੰ ਪਰੇਡ ਵਿਚ ਭਾਗ ਲੈਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਚਾਰ ਵਲੰਟੀਅਰ ਲੜਕੀਆਂ ਨੂੰ ਚੁਣਿਆ  ਗਿਆ ਹੈ ਜਿਨ੍ਹਾਂ ਵਿੱਚੋਂ ਦੋ ਵਲੰਟੀਅਰ ਅਮਨਪ੍ਰੀਤ ਕੌਰ (ਪੀ. ਐੱਮ. ਐੱਨ. ਕਾਲਜ ਰਾਜਪੁਰਾ) ਅਤੇ ਉਜਵਲਦੀਪ ਕੌਰ(ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ) ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨਾਲ਼ ਸਬੰਧਤ ਹਨ।
ਇਸ ਮੌਕੇ ਤੇ ਯੂਨੀਵਰਸਿਟੀ ਅਤੇ ਪੀ. ਐੱਮ. ਐੱਨ. ਕਾਲਜ ਰਾਜਪੁਰਾ ਦੇ ਪ੍ਰੋਗਰਾਮ ਅਫ਼ਸਰ ਵੀ ਹਾਜ਼ਰ ਰਹੇ।
Scroll to Top