Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:34 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ਵਿਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਦਿਲੀ, 27 ਦਸੰਬਰ : ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਯੂਨੀਵਰਸਿਟੀ ਆਫ਼ ਟੋਰਾਂਟੋ ਦੇ ਸਕਾਰਬੋਰੋ ਕੈਂਪਸ ਨੇੜੇ ਇਕ ਭਾਰਤੀ ਵਿਦਿਆਰਥੀ ਨੂੰ ਗੋਲੀ ਮਾਰਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਜਿਥੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਅਲਰਟ ਜਾਰੀ ਕੀਤਾ ਹੈ, ਉਥੇ ਦੋਸ਼ੀ ਨੂੰ ਫੜਨ ਲਈ ਛਾਣਬੀਨ ਸ਼ੁਰੂਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਡਾਕਟਰੇਟ ਦੀ ਪੜ੍ਹਾਈ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਟੋਰਾਂਟੋ ਪੁਲੀਸ ਇਸ ਮਾਮਲੇ ਦੀ ਜਾਂਚ ਹੱਤਿਆ ਵਜੋਂ ਕਰ ਰਹੀ ਹੈ।

ਕੈਨੇਡੀਅਨ ਬ੍ਰਾਡਕਾਸਟਿੰਗ ਕਾਰਪੋਰੇਸ਼ਨ (CBC) ਦੀ ਰਿਪੋਰਟ ਅਨੁਸਾਰ ਇਹ ਵਾਰਦਾਤ ਮੰਗਲਵਾਰ ਨੂੰ ਵਾਪਰੀ। ਬੁੱਧਵਾਰ ਨੂੰ ਟੋਰਾਂਟੋ ਪੁਲੀਸ ਨੇ ਮ੍ਰਿਤਕ ਦੀ ਪਛਾਣ ਸ਼ਿਵਾਂਕ ਅਵਸਥੀ ਵਜੋਂ ਕੀਤੀ, ਜੋ ਯੂਨੀਵਰਸਿਟੀ ਵਿੱਚ ਉੱਚ ਸਿੱਖਿਆ ਹਾਸਲ ਕਰ ਰਿਹਾ ਸੀ।
ਅਧਿਕਾਰੀਆਂ ਨੇ ਬਾਅਦ ਦੁਪਹਿਰ ਕਰੀਬ 3:30 ਵਜੇ ਪੁਲੀਸ ਨੂੰ ਹਾਈਲੈਂਡ ਕਰੀਕ ਟ੍ਰੇਲ ਅਤੇ ਓਲਡ ਕਿੰਗਸਟਨ ਰੋਡ ਦੇ ਇਲਾਕੇ ਵਿੱਚ ਇਕ ਜ਼ਖ਼ਮੀ ਵਿਅਕਤੀ ਬਾਰੇ ਸੂਚਨਾ ਮਿਲੀ ਸੀ। ਜਦੋਂ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਜ਼ਮੀਨ ’ਤੇ ਡਿੱਗਿਆ ਹੋਇਆ ਪਾਇਆ, ਜਿਸ ਨੂੰ ਗੋਲੀ ਲੱਗੀ ਹੋਈ ਸੀ। ਪੈਰਾਮੈਡੀਕਲ ਟੀਮ ਵੱਲੋਂ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਉਨਾ ਕਿਹਾ ਕਿ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਜਾਰੀ ਹੈ।

 

Advertisement
Advertisement
Advertisement
Advertisement
Scroll to Top