Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:37 pm

+91 90915 01313 , +91 90916 01313

punjabbanni@gmail.com
punjabbani@yahoo.com

ਕਲਗੀਧਰ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ

ਕਲਗੀਧਰ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ

ਪਟਿਆਲਾ 27 ਦਸੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ। ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮਾਤਾ ਗੁਜਰੀ ਜੀ ਸਮੇਤ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਵੀ ਨਮਨ ਕੀਤਾ ਗਿਆ।  ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀਆਂ ਅਤੇ ਢਾਡੀ ਕਵੀਸ਼ਰੀ ਜੱਥਿਆਂ ਨੇ ਇਤਿਹਾਸ ਸਰਵਣ ਕਰਕੇ ਸੰਗਤਾਂ ਨੂੰ ਮਹਾਨ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖ ੇਕਰਵਾਏ ਧਾਰਮਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਮੁੱਖਵਾਕ ਭਾਈ ਭੁਪਿੰਦਰਪਾਲ ਸਿੰਘ ਅਤੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਸੰਗਤਾਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਸ਼ਰਧਾ ਸਤਿਕਾਰ ਵੀ ਭੇਂਟ ਕੀਤਾ।

ਸੰਗਤਾਂ ਨੂੰ ਪ੍ਰੇਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਜਿਥੇ ਕੌਮ ਦਸ਼ੇਸਮ ਪਿਤਾ ਦਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਵਿਚ ਮਨਾ ਰਹੀ, ਉਥੇ ਹੀ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਂਟ ਕਰਨ ਲਈ ਗੁਰਦੁਆਰਾ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸਿਜਦਾ ਹੋ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਦਾ ਸਮੁੱਚਾ ਜੀਵਨ ਜੰਗਾਂ ਯੁੱਧਾਂ ਵਾਲਾ ਅਤੇ ਸੰਘਰਸ਼ਮਈ ਰਿਹਾ, ਉਥੇ ਹੀ ਪ੍ਰਮਾਤਮਾ ਦੇ ਬਾਣੇ ’ਚ ਰਹਿ ਕੇ ਗੁਰਬਾਣੀ ਦੀ ਰਚਨਾ, ਖਾਲਸਾ ਪੰਥ ਦਾ ਸਾਜਣਾ ਵਰਗਾ ਫਲਸਫਾ ਦੇਣਾ ਦੱਸਦਾ ਹੈ ਕਿ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ‘ਆਪੇ ਗੁਰੂ ਚੇਲਾ’ ਦਾ ਨਿਵੇਕਲਾ ਸਿਧਾਂਤ ਦਿੱਤਾ ਅਤੇ ਮਾਨਵਤਾ ਦੇ ਕਲਿਆਣੇ ਉਦੇਸ਼ ਹਿੱਤ ਸਮਾਜ ਨੂੰ ਨਿਆਰੀ ਅਤੇ ਨਿਰਾਲੀ ਪਹਿਚਾਣ ਦਿੱਤੀ ਅਤੇ ਧਰਮ, ਜਾਤ, ਨਸਲ ਅਤੇ ਇਲਾਕਾਬਾਦ ਤੋਂ ਉਪਰ ਉਠ ਕੇ ਬਾਣੀ ਦੇ ਫਲਸਫੇ ਨਾਲ ਬਰਾਬਰੀ ਦਾ ਅਧਿਕਾਰ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਕ ਕਦਰਾਂ ਕੀਮਤਾਂ ਲਈ ਸਮੁੱਚਾ ਪਰਿਵਾਰ ਪੰਥ ਤੋਂ ਨਿਛਾਵਰ ਕੀਤਾ, ਜੋ ਮਿਸਾਲੀ ਹੈ।

ਗੁਰਮਤਿ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਧੰਨਵਾਦ ਕੀਤਾ, ਜੋ ਅਕਸਰ ਗੁਰੂ ਘਰ ਹੁੰਦੇ ਸਮਾਗਮਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੀਆਂ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਜੂਰੀ ਸਿੰਘ, ਗੁਰਪਿਆਰ ਸਿੰਘ ਜੌਹਰ, ਪ੍ਰਚਾਰਕ ਜਸਵੀਰ ਸਿੰਘ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ, ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top