Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:51 am

+91 90915 01313 , +91 90916 01313

punjabbanni@gmail.com
punjabbani@yahoo.com

ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ

ਚੰਗੀ ਕਾਰਗੁਜ਼ਾਰੀ ਵਾਲੇ 7 ਅਧਿਆਪਕਾਂ ਦਾ ਸਨਮਾਨ

ਪਟਿਆਲਾ : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਬਲਾਕ ਪਟਿਆਲਾ-2 ਦੇ ਹੋਣਹਾਰ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਹੈ। ਇਹ ਸਨਮਾਨ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਦੇ ਸੈਮੀਨਾਰ ਹਾਲ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਦਿੱਤਾ ਗਿਆ। ਸਨਮਾਨਿਤ ਹੋਏ ਅਧਿਆਪਕਾਂ ਵਿੱਚ ਅਧਿਆਪਕਾ ਏਮਨਦੀਪ ਕੌਰ, ਤਰਵਿੰਦਰ ਸਿੰਘ, ਅਧਿਆਪਕ ਸੁਖਜੀਤ ਸਿੰਘ ਮੱਟੂ, ਸਤਵੀਰ ਸਿੰਘ, ਹਰਪ੍ਰੀਤ ਕੌਰ, ਬਲਜੀਤ ਕੌਰ ਅਤੇ ਗੁਰਦੀਪ ਕੌਰ ਸ਼ਾਮਿਲ ਹਨ। ਇਸ ਦੇ ਨਾਲ ਹੀ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਵਿੱਚ ਸੁਧਾਰ ਕਰਨ ਦੇ ਮਕਸਦ ਨਾਲ ਫਿਨਲੈਂਡ ਦੌਰੇ ‘ਤੇ ਭੇਜੇ ਗਏ ਅਧਿਆਪਕ ਆਪਣੀ ਟ੍ਰੇਨਿੰਗ ਪੂਰੀ ਕਰਕੇ ਵਾਪਸ ਪਰਤ ਆਏ ਹਨ, ਜਿਨਾਂ ਨੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਫਿਨਲੈਂਡ ਦੌਰੇ ਦੇ ਤਜਰਬੇ ਸਾਂਝੇ ਕੀਤੇ।
ਜ਼ਿਕਰਯੋਗ ਹੈ ਕਿ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੀ ਫਿਨਲੈਂਡ ਦੌਰੇ ‘ਤੇ ਗਏ ਸਨ।
ਫਿਨਲੈਂਡ ਦੌਰੇ ਤੋਂ ਟ੍ਰੇਨਿੰਗ ਹਾਸਿਲ ਕਰਕੇ ਪਹੁੰਚੇ ਅਧਿਆਪਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਫਿਨਲੈਂਡ ਦਾ ਸਿੱਖਿਆ ਤੰਤਰ ਸਿਰਫ ਇਸ ਕਰਕੇ ਕਾਰਗਰ ਹੈ ਕਿ ਉੱਥੇ ਅਨੁਸ਼ਾਸਨ ਬਹੁਤ ਜਿਆਦਾ ਹੈ। ਉੱਥੋਂ ਦੇ ਸਕੂਲਾਂ ਵਿੱਚ ਪਹਿਲੀ ਜਮਾਤ ਦਾ ਵਿਦਿਆਰਥੀ ਵੀ ਬਿਨਾ ਕਹੇ ਪਾਣੀ ਪੀਣ ਲਈ ਜਾਂ ਵਾਸ਼ਰੂਮ ਦੀ ਵਰਤੋਂ ਕਰਨ ਲਈ ਲਾਈਨ ਵਿੱਚ ਖੜਾ ਹੁੰਦਾ ਹੈ।
ਇਸ ਤੋਂ ਇਲਾਵਾ ਜਦੋਂ ਅਧਿਆਪਕ ਕਲਾਸ ਵਿੱਚ ਪੜ੍ਹਾਅ ਰਿਹਾ ਹੁੰਦਾ ਹੈ ਤਾਂ ਉਸ ਸਮੇਂ ਦੌਰਾਨ ਅਧਿਆਪਕ ਕਲਾਸ ਵਿੱਚ ਆਉਣ ਵਾਲੇ ਕਿਸੇ ਵੀ ਸਖਸ਼ ਨਾਲ ਗੱਲਬਾਤ ਨਹੀਂ ਕਰਦਾ, ਸਿਰਫ ਲੈਕਚਰ ਖਤਮ ਹੋਣ ਮਗਰੋਂ ਹੀ ਗੱਲਬਾਤ ਕਰਦਾ ਹੈ। ਇਸ ਤੋਂ ਇਲਾਵਾ ਉਥੋਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਪ੍ਰੈਕਟੀਕਲੀ ਪੜਾਉਣ ਵਿੱਚ ਜਿਆਦਾ ਵਿਸ਼ਵਾਸ ਕਰਦੇ ਹਨ। ਮੌਸਮ ਕਿੰਨਾ ਵੀ ਠੰਢਾ ਹੋਵੇ, ਵਿਦਿਆਰਥੀਆਂ ਨੂੰ ਸਾਵਧਾਨੀ ਵਰਤਦਿਆਂ ਕਲਾਸਰੂਮ ਵਿਚੋਂ ਬਾਹਰ ਜਰੂਰ ਕੱਢਿਆ ਜਾਂਦਾ ਹੈ ਤਾਂ ਜੋ ਬੱਚੇ ਆਲੇ ਦੁਆਲੇ ਨਾਲ ਜੁੜਨ ਅਤੇ ਪੜ੍ਹਾਈ ਵਿੱਚ ਫੋਕਸ ਬਣਾ ਕੇ ਰੱਖ ਸਕਣ।
ਲੋਕਾਂ ਦਾ ਵਿਵਹਾਰ ਇਮਾਨਦਾਰ ਅਤੇ ਹਰ ਇੱਕ ਦੀ ਮਦਦ ਲਈ ਤਿਆਰ ਰਹਿਣ ਵਾਲਾ ਹੈ ।ਇਸ ਮੌਕੇ ਸਮੁੱਚੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਹਨਾਂ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਉਹ ਖੁਦ ਵੀ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਬਲਾਕ ਦੇ ਹੋਰਨਾਂ ਅਧਿਆਪਕਾਂ ਨੂੰ ਵੀ ਇਹਨਾਂ ਅਧਿਆਪਕਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਦੀ ਪੜ੍ਹਾਈ ਲਈ ਵੀ ਵਚਨਬੱਧ ਹੈ। ਇਸ ਮੌਕੇ ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਪੂਰਨ ਸਿੰਘ, ਸੀਐਚਟੀ ਸਤਵੰਤ ਕੌਰ ਸਮੇਤ ਬਲਾਕ ਅਧੀਨ ਪੈਂਦੇ 59 ਦੇ ਕਰੀਬ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ।
Scroll to Top