Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:51 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

ਹਰਚੰਦ ਸਿੰਘ ਬਰਸਟ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

ਪਟਿਆਲਾ, 27 ਦਸੰਬਰ 2025  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਮਿਸਾਲ ਅਤੇ ਅਦੁੱਤੀ ਕੁਰਬਾਨੀ ਸਿਰਫ਼ ਪੰਜਾਬੀਆਂ ਅਤੇ ਭਾਰਤ ਵਾਸੀਆਂ ਲਈ ਹੀ ਨਹੀਂ, ਸਗੋਂ ਸੰਸਾਰ ਭਰ ਦੀ ਮਨੁੱਖਤਾ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹਾਦਤਾਂ ਇਤਿਹਾਸ ਵਿੱਚ ਅਦੁਤੀ ਸਥਾਨ ਰੱਖਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ, ਤਾਨਾਸ਼ਾਹੀ ਅਤੇ ਬੇਇਨਸਾਫੀ ਦੇ ਖ਼ਿਲਾਫ਼ ਡਟ ਕੇ ਖੜ੍ਹਨ ਅਤੇ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ ਅਤੇ ਸੰਸਾਰ ਨੂੰ ਜ਼ੁਲਮਾਂ ਦੇ ਖ਼ਿਲਾਫ਼ ਨਿਡਰ ਹੋ ਕੇ ਖੜ੍ਹਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਦੀ ਪ੍ਰਤੀਕ ਹੈ।

ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜੁਲਮੀ ਸ਼ਾਸਨ ਅੱਗੇ ਨਾ ਝੁੱਕ ਕੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਮਨੁੱਖਤਾ ਨੂੰ ਬੇਇਨਸਾਫ਼ੀ ਅਤੇ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਗਈ। ਬਰਸਟ ਨੇ ਕਿਹਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਪਰਮਾਤਮਾ ਤੋਂ ਪੰਜਾਬ ਦੀ ਚੜ੍ਹਦੀਕਲਾ, ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਰਦਾਸ ਕੀਤੀ ਹੈ।

Scroll to Top