Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:50 am

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ

ਦਿਲੀ, 29 ਦਸੰਬਰ :  ਕੈਨੇਡਾ ਦੇ ਐਡਮੰਟਨ ਸ਼ਹਿਰ ਸਥਿਤ ਗ੍ਰੇ ਨੰਨ ਕਮਿਊਨਿਟੀ ਹਸਪਤਾਲ ਵਿੱਚ ਛਾਤੀ ਦੇ ਦਰਦ ਦੀ ਸ਼ਿਕਾਇਤ ਨਾਲ ਦਾਖਲ ਹੋਏ ਭਾਰਤੀ ਮੂਲ ਦੇ 44 ਸਾਲਾ ਪ੍ਰਸ਼ਾਂਤ ਸ੍ਰੀ ਕੁਮਾਰ ਦੀ ਮੌਤ ਦੇ ਮਾਮਲੇ ਨੇ ਸਿਹਤ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਵੀ ਗਠਤਿ ਕੀਤੀ ਗਈ ਹੈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੇ ਨਜ਼ਦੀਕੀ ਸਾਥੀ ਵਰਿੰਦਰ ਭੁੱਲਰ ਨੇ ਦੱਸਿਆ ਕਿ ਪ੍ਰਸ਼ਾਂਤ ਸ੍ਰੀ ਕੁਮਾਰ ਨੂੰ ਦੁਪਹਿਰ ਸਮੇਂ ਦਫ਼ਤਰ ਵਿੱਚ ਕੰਮ ਕਰਦਿਆਂ ਅਚਾਨਕ ਛਾਤੀ ਵਿੱਚ ਭਿਆਨਕ ਦਰਦ ਮਹਿਸੂਸ ਹੋਇਆ। ਉਸ ਦੇ ਸਹਿਯੋਗੀ ਤੁਰੰਤ ਉਸ ਨੂੰ ਕਾਰ ਰਾਹੀਂ ਹਸਪਤਾਲ ਲੈ ਗਏ, ਜਿੱਥੇ ਐਮਰਜੈਂਸੀ ਵਿਭਾਗ ਵਿੱਚ ਨਰਸਾਂ ਵੱਲੋਂ ਸਿਰਫ਼ ਵਾਰ-ਵਾਰ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ ਜਾਂਦੀ ਰਹੀ, ਜੋ ਲਗਾਤਾਰ ਵਧ ਰਿਹਾ ਸੀ ਪਰ ਡਾਕਟਰਾਂ ਵਲੋ ਕੋਈ ਸਹੀ ਇਲਾਜ ਨਹੀ ਦਿਤਾ ਗਿਆ।

ਉਨਾ ਕਿਹਾ ਕਿ ਸਮੇਂ ਸਿਰ ਇਲਾਜ ਨਾ ਮਿਲਣ ਦੇ ਦੋਸ਼ਾਂ ਤੋਂ ਬਾਅਦ ਅਲਬਰਟਾ ਸਿਹਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ। ਅਲਬਰਟਾ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਅਕਿਊਟ ਕੇਅਰ ਅਲਬਰਟਾ ਅਤੇ ਕੋਵੈਂਟ ਹੈਲਥ, ਜਿਨ੍ਹਾਂ ਦੀ ਦੇਖਰੇਖ ਹੇਠ ਇਹ ਹਸਪਤਾਲ ਚੱਲਦਾ ਹੈ, ਸਾਂਝੇ ਤੌਰ ’ਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕਰਨਗੇ।

Scroll to Top