Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਸੰਗੀਤ ਜਗਤ ਦੇ ਮਹਾਨ ਉਸਤਾਦ ਪੂਰਨ ਸ਼ਾਹ ਕੋਟੀ ਦਾ ਦਿਹਾਂਤ

ਪੰਜਾਬੀ ਸੰਗੀਤ ਜਗਤ ਦੇ ਮਹਾਨ ਉਸਤਾਦ ਪੂਰਨ ਸ਼ਾਹ ਕੋਟੀ ਦਾ ਦਿਹਾਂਤ

ਜਲੰਧਰ, 22 ਦਸੰਬਰ : ਪੰਜਾਬੀ ਸੰਗੀਤ ਜਗਤ ਲਈ ਅੱਜ ਦੁੱਖ ਭਰਿਆ ਦਿਨ ਹੈ। ਇੰਡਸਟਰੀ ਦੇ ਜਾਨੇ ਮਾਨੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਪਿਤਾ ਅਤੇ ਮਹਾਨ ਸੰਗੀਤਕਾਰ ਉਸਤਾਦ ਪੂਰਨ ਸ਼ਾਹ ਕੋਟੀ ਨੇ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਅੰਤਿਮ ਸਾਹ ਲਏ। ਉਹ 72 ਸਾਲ ਦੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾਂ, ਸੰਗੀਤਕਾਰਾਂ ਅਤੇ ਕਲਾਕਾਰਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਰਹੂਮ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਸੰਗੀਤ ਪ੍ਰੇਮੀਆਂ ਅਤੇ ਕਲਾਕਾਰ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਸਤਾਦ ਪੂਰਨ ਸ਼ਾਹ ਕੋਟੀ ਨਾ ਸਿਰਫ਼ ਮਾਸਟਰ ਸਲੀਮ ਦੇ ਪਿਤਾ ਸਨ, ਸਗੋਂ ਉਹ ਪੰਜਾਬ ਦੇ ਸਾਬਕਾ ਰਾਜ ਗਾਇਕ ਹੰਸ ਰਾਜ ਹੰਸ ਦੇ ਵੀ ਸੰਗੀਤ ਗੁਰੂ ਰਹੇ।

Scroll to Top