Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਪਟਿਆਲਾ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦਾ ਕੀਤਾ ਗਿਆ ਨਿਰੀਖਣ

ਸਿਵਲ ਸਰਜਨ ਪਟਿਆਲਾ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦਾ ਕੀਤਾ ਗਿਆ ਨਿਰੀਖਣ

ਪਟਿਆਲਾ 22 ਦਸੰਬਰ –  ਲੋਕਾਂ ਨੂੰ ਵਦੀਆ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਨਿਰੀਖਣ ਕਰਨ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਮਾਡਲ ਟਾਉਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਹਨਾਂ ਵੱਲੋਂ ਸਟਾਫ ਦਾ ਹਾਜਰੀ ਰਜਿਸਟਰ ਦੇਖਿਆ।

ਉਹਨਾਂ ਵੱਲੋਂ ਹਸਪਤਾਲ ਵਿੱਚ ਦਾਖਲ ਮਰੀਜਾਂ ਤੋਂ ਉਹਨਾ ਦੇ ਕੀਤੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਵੱਲੋਂ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ। ਉਹਨਾਂ ਸੀ.ਐਚ.ਸੀ ਦੇ ਐਮਰਜੈਂਸੀ, ਮੇਲ-ਫੀਮੇਲ ਵਾਰਡ, ਲੇਬਰ ਰੂਮ, ਟੀਕਾਕਰਨ ਕਮਰਾ ਅਤੇ ਆਪਰੇਸ਼ਨ ਥੀਏਟਰ ਦਾ ਵੀ ਨਿਰੀਖਣ ਕੀਤਾ। ਉਹਨਾਂ ਐਮਰਜੈਂਸੀ ਵਿੱਚ ਵਰਤਣ ਲਈ ਰੱਖੀਆਂ ਦਵਾਈਆਂ ਦੀ ਐਕਸਪਾਇਰੀ ਮਿਤੀ ਵੀ ਚੈਕ ਕੀਤੀ।

ਉਹਨਾਂ ਸਬੰਧਤ ਇੰਚਾਰਜ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਦਵਾਈਆਂ ਦੀ ਕਿਸੇ ਕਿਸਮ ਦੀ ਘਾਟ ਨਹੀ ਹੋਣੀ ਚਾਹੀਦੀ । ਇਸ ਮੋਕੇ ਉਹਨਾਂ ਸਮੂਹ ਮੈਡੀਕਲ ਅਫਸਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ, ਮਰੀਜਾਂ ਦੇ ਲੈਬ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਹੀ ਦੇਣੀਆਂ ਯਕੀਨੀ ਬਣਾਉਣ, ਡਿਉਟੀ ਦੋਰਾਣ ਸਮੇਂ ਦੀ ਪਾਬੰਦੀ ਅਤੇ ਹਸਪਤਾਲ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਇਸ ਮੌਕੇ ਉਹਨਾਂ ਨੂੰ ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦਾ ਯਕੀਨ ਵੀ ਦਵਾਇਆ ਗਿਆ।

Advertisement
Advertisement
Advertisement
Advertisement
Scroll to Top