Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:54 am

+91 90915 01313 , +91 90916 01313

punjabbanni@gmail.com
punjabbani@yahoo.com

ਮਰੀਜ ਨਾਲ ਕੁੱਟਮਾਰ ਕਰਨ ਵਾਲੇ ਡਾਕਟਰ ਦੀ ਵਾਇਰਲ ਵੀਡਿਓ ਤੋ ਬਾਅਦ ਕੀਤਾ ਮੁਅੱਤਲ

ਮਰੀਜ ਨਾਲ ਕੁੱਟਮਾਰ ਕਰਨ ਵਾਲੇ ਡਾਕਟਰ ਦੀ ਵਾਇਰਲ ਵੀਡਿਓ ਤੋ ਬਾਅਦ ਕੀਤਾ ਮੁਅੱਤਲ

ਦਿਲੀ, 23 ਦਸੰਬਰ : ਬੀਤੇ ਦਿਨੀ ਸੋਸਲ ਮੀਡੀਆ ਉਪਰ ਇਕ ਡਾਕਟਰ ਵਲੋ ਮਰੀਜ ਦੀ ਕੀਤੀ ਜਾ ਰਹੀ ਕੁੱਟਮਾਰ ਦੀ ਵੀਡਿਓ ਵਾਇਰਲ ਹੋਣ ਉਪਰੰਤ ਹੁਣ ਪ੍ਰਸ਼ਾਸ਼ਨ ਵਲੋ ਇਸ ਉਪਰ ਐਕਸ਼ਨ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (IGMC) ਦੀ ਹੈ।

ਇਸ ਵਾਇਰਲ ਹੋਈ ਵੀਡਿਓ ਵਿਚ ਡਾਕਟਰ ਇੱਕ ਮਰੀਜ਼ ਨਾਲ ਕੁੱਟਮਾਰ ਕਰਦਾ ਨਜਰ ਆ ਰਿਹਾ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਸਬੰਧਤ ਡਾਕਟਰ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਉੱਧਰ, ਪੀੜਤ ਪਰਿਵਾਰ ਵੱਲੋਂ ਡਾਕਟਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਜਾਂਚ ਨਿਰਪੱਖ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਏਗੀ।

ਦੂਸਰੇ ਪਾਸੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਘਟਨਾ ਦੇ ਚਾਰ ਘੰਟਿਆਂ ਦੇ ਅੰਦਰ ਹੀ ਡਾਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

 

 

Advertisement
Advertisement
Advertisement
Advertisement
Scroll to Top