Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:54 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ, 23 ਦਸੰਬਰ : ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਅੱਜ ਕੁਝ ਸਮਾਜ ਵਿਰੋਧੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ, ਜਿਸ ਕਾਰਨ ਲੋਕਾਂ ਅੰਦਰ ਜਿਥੇ ਸਹਿਮ ਦਾ ਮਾਹੌਲ ਹੈ, ਉਥੇ ਪੁਲਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਣਾ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਧਮਕੀ ਵਿਚ ਪਟਿਆਲਾ ਰੇਲਵੇ ਸਟੇਸ਼ਨ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਇਹ ਜ਼ਿਕਰ ਕੀਤਾ ਗਿਆ ਹੈ ਕਿ ਬੰਬ ਦੁਪਹਿਰ 1.11 ਵਜੇ ਤੋਂ ਰਾਤ 9.11 ਵਜੇ ਦੇ ਵਿਚਕਾਰ  ਫਟਣਗੇ। ਇਸ ਦੌਰਾਨ ਹੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨੇ ਤੇ ਲੈਣ ਦੀ ਗੱਲ ਆਖੀ ਗਈ ਹੈ। ਧਮਕੀ ਮਿਲਣ ਉਪਰੰਤ ਉਕਤ ਸਕੂਲਾਂ ਅਤੇ ਹੋਰ ਥਾਵਾਂ ਤੇ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਕਰਨ ਸਮੇਤ ਤਲਾਸ਼ੀ ਸ਼ੁਰੂ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top