Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:50 pm

+91 90915 01313 , +91 90916 01313

punjabbanni@gmail.com
punjabbani@yahoo.com

 ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼

 ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਨੂੰ ਸਾਫ਼, ਸੁਚੱਜਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਤਿਆਰ ਕੀਤੇ ਜਾ ਰਹੇ ਨਵੇਂ ਡੇਅਰੀ ਪ੍ਰੋਜੈਕਟ ਦਾ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣਾ ਹੁਣ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਡੇਅਰੀ ਪ੍ਰੋਜੈਕਟ ਸ਼ਹਿਰ ਲਈ ਇੱਕ ਵੱਡੀ ਸੌਗਾਤ ਸਾਬਤ ਹੋਵੇਗਾ।

ਦੌਰੇ ਦੌਰਾਨ ਮੇਅਰ ਅਤੇ ਕਮਿਸ਼ਨਰ ਨੇ ਡੇਅਰੀ ਪ੍ਰੋਜੈਕਟ ਵਿੱਚ ਚੱਲ ਰਹੇ ਪੇਂਟ, ਬਿਜਲੀ, ਲਾਈਟਾਂ ਅਤੇ ਸਿਵਲ ਕੰਮਾਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਤੇਜ਼ੀ ਨਾਲ ਅਤੇ ਮਿਆਰੀ ਢੰਗ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰੋਜੈਕਟ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਚੱਲ ਰਹੀਆਂ ਡੇਅਰੀਆਂ ਕਾਰਨ ਸਫ਼ਾਈ, ਸਿਹਤ ਅਤੇ ਟ੍ਰੈਫਿਕ ਨਾਲ ਜੁੜੀਆਂ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਨਵਾਂ ਡੇਅਰੀ ਪ੍ਰੋਜੈਕਟ ਹੈ, ਜਿੱਥੇ ਡੇਅਰੀ ਮਾਲਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਇੱਕ ਹੀ ਥਾਂ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਦੋਂ ਡੇਅਰੀ ਮਾਲਕ ਇੱਥੇ ਸ਼ਿਫਟ ਹੋਣਗੇ, ਤਾਂ ਉਨ੍ਹਾਂ ਨੂੰ ਸਾਫ਼ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਵਰਗੀਆਂ ਹੋਰ ਵੀ ਕਈ ਅਹਿਮ ਸਹੂਲਤਾਂ ਮਿਲਣਗੀਆਂ।

ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਡੇਅਰੀ ਪ੍ਰੋਜੈਕਟ ਅੰਦਰ ਵੈਟਨਰੀ ਹਸਪਤਾਲ ਦੀ ਸ਼ੁਰੂਆਤ ਹੋਣਾ ਇੱਕ ਬਹੁਤ ਹੀ ਸਕਾਰਾਤਮਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਤੋਂ ਨਾ ਸਿਰਫ਼ ਡੇਅਰੀ ਮਾਲਕਾਂ ਦੇ ਪਸ਼ੂਆਂ ਦਾ ਇਲਾਜ ਹੋਵੇਗਾ, ਸਗੋਂ ਨੇੜਲੇ ਇਲਾਕਿਆਂ ਦੇ ਲੋਕ ਵੀ ਆਪਣੇ ਪਸ਼ੂਆਂ ਦਾ ਚੈਕਅਪ ਅਤੇ ਇਲਾਜ ਕਰਵਾ ਸਕਣਗੇ। ਉਨ੍ਹਾਂ ਵੈਟਨਰੀ ਹਸਪਤਾਲ ਦੇ ਸ਼ੁਰੂ ਹੋਣ ’ਤੇ ਸਬੰਧਿਤ ਵਿਭਾਗ ਨੂੰ ਵਧਾਈ ਵੀ ਦਿੱਤੀ।

ਦੌਰੇ ਦੌਰਾਨ ਮੇਅਰ ਅਤੇ ਕਮਿਸ਼ਨਰ ਨੇ ਗਊਸ਼ਾਲਾ ਨੂੰ ਵੀ ਨਵੇਂ ਡੇਅਰੀ ਪ੍ਰੋਜੈਕਟ ਵਿੱਚ ਸ਼ਿਫਟ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਨੂੰ ਵਿਗਿਆਨਕ ਅਤੇ ਸੁਚੱਜੇ ਢੰਗ ਨਾਲ ਤਿਆਰ ਕੀਤੀ ਥਾਂ ’ਤੇ ਸ਼ਿਫਟ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਪਸ਼ੂਆਂ ਦੀ ਸੰਭਾਲ ਬਿਹਤਰ ਤਰੀਕੇ ਨਾਲ ਹੋ ਸਕੇ ਅਤੇ ਸ਼ਹਿਰ ਵਿੱਚ ਸਫ਼ਾਈ ਬਣੀ ਰਹੇ।

ਮੇਅਰ ਤੇ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਜਿਨ੍ਹਾਂ ਡੇਅਰੀ ਮਾਲਕਾਂ ਨੂੰ ਡੇਅਰੀ ਪ੍ਰੋਜੈਕਟ ਵਿੱਚ ਪਲਾਟ ਅਲਾਟ ਕੀਤੇ ਗਏ ਹਨ, ਉਹ ਹਰ ਹਾਲਤ ਵਿੱਚ 2 ਜਨਵਰੀ ਤੱਕ ਨਵੀਂ ਥਾਂ ’ਤੇ ਸ਼ਿਫਟ ਹੋਣ। ਜੇਕਰ ਕਿਸੇ ਵੀ ਡੇਅਰੀ ਮਾਲਕ ਵੱਲੋਂ ਨਿਰਧਾਰਿਤ ਸਮੇਂ ਤੱਕ ਸ਼ਿਫਟਿੰਗ ਨਹੀਂ ਕੀਤੀ ਗਈ, ਤਾਂ ਉਸਦਾ ਪਲਾਟ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਲਾਟ ਮਾਲਕਾਂ ਦੀ ਸਹੂਲਤ ਲਈ ਹਰ ਪਲਾਟ ’ਤੇ ਬੁਰਜੀਆਂ ਲਗਾ ਕੇ ਸਪਸ਼ਟ ਨਿਸ਼ਾਨੀ ਕੀਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਉਲਝਣ ਨਾ ਰਹੇ।

ਮੇਅਰ ਅਤੇ ਕਮਿਸ਼ਨਰ ਨੇ ਡੇਅਰੀ ਪ੍ਰੋਜੈਕਟ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪੁਖ਼ਤੇ ਇੰਤਜ਼ਾਮ ਕਰਨ ’ਤੇ ਵੀ ਖ਼ਾਸ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰੋਜੈਕਟ ਵਿੱਚ ਸਾਇੰਟਿਫਿਕ ਡ੍ਰੇਨੇਜ ਸਿਸਟਮ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਸਫ਼ਾਈ ਜਾਂ ਸਿਹਤ ਸੰਬੰਧੀ ਸਮੱਸਿਆ ਪੈਦਾ ਨਾ ਹੋਵੇ।

ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਸ਼ਹਿਰ ਦੇ ਹਿੱਤ ਵਿੱਚ ਵੱਡੇ ਅਤੇ ਠੋਸ ਫੈਸਲੇ ਲੈ ਰਿਹਾ ਹੈ। ਡੇਅਰੀ ਪ੍ਰੋਜੈਕਟ ਦੀ ਸਫਲਤਾ ਨਾਲ ਪਟਿਆਲਾ ਇੱਕ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਉਭਰੇਗਾ। ਕਮਿਸ਼ਨਰ ਪਰਮਜੀਤ ਸਿੰਘ ਨੇ ਵੀ ਦੋਹਰਾਇਆ ਕਿ ਨਿਗਮ ਵੱਲੋਂ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top