Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ

ਪਟਿਆਲਾ, 19 ਦਸੰਬਰ : “ਪ੍ਰਸ਼ਾਸਨ ਗਾਉਂ ਕੀ ਓਰ” ਦੇਸ਼ ਵਿਆਪੀ ਮੁਹਿੰਮ ਤਹਿਤ, 19 ਦਸੰਬਰ ਤੋਂ 25 ਦਸੰਬਰ, 2025 ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਅਤੇ ਜਨ ਸੁਵਿਧਾ ਕੈਂਪ ਲਗਾਇਆ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਤਾਂ ਤਹਿਤ ਲਗਾਏ ਗਏ ਇਸ ਕੈਂਪ ਦਾ ਵੇਰਵੇ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮ ਤਹਿਤ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਜਨਤਕ ਸੇਵਾਵਾਂ ਦੀ ਘਰ-ਘਰ ਪਹੁੰਚ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੇ ਮੁੱਦਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪ ਪ੍ਰਸ਼ਾਸਨ ਨੂੰ ਸਿੱਧੇ ਲੋਕਾਂ ਤੱਕ ਲੈ ਕੇ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ।

ਕੈਂਪ ਦੌਰਾਨ, ਲਗਭਗ 37 ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਸਥਾਨਕ ਨਿਵਾਸੀਆਂ ਨੂੰ ਮੌਕੇ ‘ਤੇ ਸੇਵਾਵਾਂ, ਮਾਰਗਦਰਸ਼ਨ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪ੍ਰਦਾਨ ਕੀਤਾ। ਕੈਂਪ ਵਿੱਚ ਹੀ ਕਈ ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਕਈ ਮੁੱਦਿਆਂ ਦਾ ਹੱਲ ਕੀਤਾ ਗਿਆ, ਜਦੋਂ ਕਿ ਬਾਕੀਆਂ ਨੂੰ ਤੁਰੰਤ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜਿਆ ਗਿਆ।

ਬੀਡੀਪੀਓ ਪਟਿਆਲਾ ਸੁਖਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਕਿ ਪ੍ਰਸ਼ਾਸਨ ਨੂੰ ਪੇਂਡੂ ਭਾਈਚਾਰਿਆਂ ਦੇ ਨੇੜੇ ਲਿਆਉਣ ਅਤੇ ਚੰਗੇ ਸ਼ਾਸਨ, ਜਵਾਬਦੇਹੀ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦੀ ਹੈ।

Scroll to Top