Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ

ਪਟਿਆਲਾ 23 ਦਸੰਬਰ –  ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਓਪੀਡੀ ਰਜਿਸਟਰੇਸ਼ਨ ਕਾਊਂਟਰ ਦੇ ਕਾਰਨਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਜ਼ਨ ਸਪਰਿੰਗ ਫਾਊਂਡੇਸ਼ਨ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ।

ਇਸ ਵਿੱਚ ਲਗਭਗ 15 ਹਜਾਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਤੇ ਘੱਟ ਨਿਗਾ ਵਾਲੇ ਤਕਰੀਬਨ 3000 ਵਿਅਕਤੀਆਂ ਨੂੰ ਐਨਕਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮਾਤਾ ਕੁਸ਼ੱਲਿਆ  ਨਰਸਿੰਗ  ਸਕੂਲ ਦੇ  20 ਵਿਦਿਆਰਥੀਆਂ ਨੂੰ ਆਈਸਕ੍ਰੀਨਿੰਗ ਦੀ ਟ੍ਰੇਨਿੰਗ ਦਿੱਤੀ ਗਈ ਤੇ ਟ੍ਰੇਨਿੰਗ ਲੈਣ ਤੋਂ ਬਾਅਦ ਇਹਨਾਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਰੀਜ਼ਾਂ ਦੀ ਆਈ ਸਕ੍ਰੀਨਿੰਗ ਕੀਤੀ ਗਈ।

ਮਾਤਾ ਕੁਸ਼ੱਲਿਆ ਸਕੂਲ  ਦੀ  ਪ੍ਰਿੰਸੀਪਲ ਵੱਲੋਂ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ  ਦੇ ਨੋਡਲ  ਅਫਸਰ ਡਾ.ਦਿਵਜੋਤ ਸਿੰਘ, ਵਿਜਨ ਸਪਰਿੰਗ ਫਾਊਂਡੇਸ਼ਨ ਦੇ ਮੈਂਬਰ ਅਤੇ ਨਰਸਿੰਗ ਸਕੂਲ ਦੇ ਟਿਉਟਰ ਹਾਜ਼ਰ ਸਨ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹੋ ਜਿਹੇ ਲੋਕ ਹਿੱਤ ਸਮਾਜ ਪੱਖੀ ਉਪਰਾਲੇ ਜਾਰੀ ਰਹਿਣਗੇ।

Scroll to Top