Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ

ਪਟਿਆਲਾ, 23 ਦਸੰਬਰ  — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ  ਕਿਹਾ ਕਿ ਇਲਾਕੇ ਵਿੱਚ ਅਕਸਰ ਆ ਰਹੀ ਗੰਦਗੀ ਅਤੇ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੀਵਰੇਜ ਦੇ ਮੇਨਹੋਲਾਂ ਦੀ ਸਾਈਫਨਾ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪਟਿਆਲਾ ਦਿਹਾਤੀ ਦੇ ਬਲਾਕ ਪ੍ਰਧਾਨ ਮੋਹਿਤ ਕੁਮਾਰ ਮਰਵਾਹਾ ਨੇ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸੀਵਰੇਜ ਲਾਈਨਾਂ ਦੀ ਗਹਿਰਾਈ ਨਾਲ ਸਫਾਈ ਕਰਵਾਈ ਜਾਵੇ, ਤਾਂ ਜੋ ਮੁੜ ਮੁੜ ਆ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਨਿਕਲ ਸਕੇ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਪ੍ਰਸਤਾਵ ਪਾਸ ਕਰਕੇ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਸਾਈਫਨਾ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਕੰਮ ਸ਼ੁਰੂ ਹੋਣ ਨਾਲ ਨਾ ਸਿਰਫ਼ ਇਲਾਕੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਦੂਰ ਹੋਵੇਗੀ, ਸਗੋਂ ਸਫ਼ਾਈ ਅਤੇ ਸਿਹਤ ਸੰਬੰਧੀ ਹਾਲਾਤ ਵੀ ਬਿਹਤਰ ਹੋਣਗੇ। ਇਲਾਕੇ ਦੇ ਨਿਵਾਸੀਆਂ ਨੇ ਵੀ ਇਸ ਉਪਰਾਲੇ ’ਤੇ ਸੰਤੁਸ਼ਟੀ ਜਤਾਈ ਹੈ ਅਤੇ ਨਗਰ ਨਿਗਮ ਦੀ ਟੀਮ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ ਹੈ।

ਬਲਾਕ ਪ੍ਰਧਾਨ ਨੇ ਨਗਰ ਨਿਗਮ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਅਤੇ ਸਹਿਯੋਗ ਨਾਲ ਇਹ ਲੰਮੇ ਸਮੇਂ ਤੋਂ ਅਟਕਿਆ ਕੰਮ ਅਮਲ ਵਿੱਚ ਆਇਆ ਹੈ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਲਾਕੇ ਦੀਆਂ ਲੋਕ-ਹਿੱਤ ਸੰਬੰਧੀ ਸਮੱਸਿਆਵਾਂ ਨੂੰ ਇਸੇ ਤਰ੍ਹਾਂ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਂਦਾ ਰਹੇਗਾ।

Advertisement
Advertisement
Advertisement
Advertisement
Scroll to Top