Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:05 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਂਸਲਰਾਂ ਵੱਲੋਂ ਵਿਕਾਸ ਫੰਡ ਜਾਰੀ ਕਰਨ ’ਤੇ ਮੇਅਰ ਦਾ ਧੰਨਵਾਦ

ਕੌਂਸਲਰਾਂ ਵੱਲੋਂ ਵਿਕਾਸ ਫੰਡ ਜਾਰੀ ਕਰਨ ’ਤੇ ਮੇਅਰ ਦਾ ਧੰਨਵਾਦ

ਪਟਿਆਲਾ, 25 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕਰਨ ’ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ। ਕੌਂਸਲਰਾਂ ਨੇ ਕਿਹਾ ਕਿ ਫੰਡਾਂ ਦੀ ਉਪਲਬਧਤਾ ਨਾਲ ਵਾਰਡ ਪੱਧਰ ’ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ। ਇਸ ਮੌਕੇ ਕੌਂਸਲਰ ਗੁਰ ਕਿਰਪਾਲ ਸਿੰਘ, ਕੌਂਸਲਰ ਸ਼ਿਵਰਾਜ ਵਿਰਕ , ਕੌਂਸਲਰ ਗਿਆਨ ਚੰਦ ,ਕੌਂਸਲਰ  ਮੁਕਤਾ ਗੁਪਤਾ, ਕੌਂਸਲਰ ਨਿਸ਼ਾਂਤ, ਕੌਂਸਲਰ ਖੁਰਾਣਾ ਅਤੇ ਹੋਰ ਕਈ ਕੌਂਸਲਰ ਵੀ ਮੌਜੂਦ ਸਨ.

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਿਆਦਾਤਰ ਕੌਂਸਲਰਾਂ ਨੂੰ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਸਫਾਈ, ਸਟ੍ਰੀਟ ਲਾਈਟਾਂ ਦੀ ਸਥਾਪਨਾ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸੰਬੰਧੀ ਕੰਮਾਂ ਲਈ ਫੰਡਾਂ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਨਾਲ ਬਰਾਬਰੀ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਨੂੰ ਤਰਜੀਹ ਦੇ ਕੇ ਸ਼ਹਿਰ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਇਸ ਮੌਕੇ ਕੌਂਸਲਰਾਂ ਨੇ ਵੀ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਰਿਲੀਜ਼ ਨਾਲ ਨਗਰ ਨਿਗਮ ਦੀ ਕਾਰਗੁਜ਼ਾਰੀ ’ਚ ਸੁਧਾਰ ਆਵੇਗਾ ਅਤੇ ਲੋਕਾਂ ਦੇ ਰੋਜ਼ਮਰ੍ਹਾ ਨਾਲ ਜੁੜੇ ਮਸਲੇ ਜਲਦ ਹੱਲ ਹੋਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ, ਤਾਂ ਜੋ ਹਰ ਰੁਪਏ ਦਾ ਲਾਭ ਸ਼ਹਿਰ ਵਾਸੀਆਂ ਤੱਕ ਪਹੁੰਚ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਟੀਚਾ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੌਂਸਲਰਾਂ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਪਟਿਆਲਾ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕੇ।

Advertisement
Advertisement
Advertisement
Advertisement
Scroll to Top