Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:21 pm

+91 90915 01313 , +91 90916 01313

punjabbanni@gmail.com
punjabbani@yahoo.com

ਦਸਮੇਸ਼ ਪਿਤਾ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਪੰਚਮੀ ਦਾ ਪਵਿੱਤਰ ਦਿਹਾੜਾ

ਦਸਮੇਸ਼ ਪਿਤਾ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਪੰਚਮੀ ਦਾ ਪਵਿੱਤਰ ਦਿਹਾੜਾ

ਪਟਿਆਲਾ 25 ਦਸੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਤੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿਥੇ ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਹੀ ਸੰਗਤਾਂ ਨੇ ਗੁਰੂ ਘਰ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ।

ਪੰਚਮੀ ਦਾ  ਪਵਿੱਤਰ ਦਿਹਾੜਾ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਦੀਵਾਨ ਸਜਾਏ, ਜਿਨਾਂ ਵਿਚ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਰਾਹੀਂ ਦੱਸਿਆ ਕਿ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਚਮਕੌਰ ਸਾਹਿਬ ਦੀ ਗੜ੍ਹੀ ਛੱਡਣ ਅਤੇ ਵੱਡਿਆਂ ਸਾਹਿਬਜ਼ਾਦਿਆਂ ਦੀ ਜੰਗ ਦੇ ਮੈਦਾਨ ਵਿਚ ਜੂਝਦਿਆਂ ਆਪਣੀ ਸ਼ਹਾਦਤ ਪ੍ਰਾਪਤ ਦਿੱਤੀ, ਉਥੇ ਹੀ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣਵਾਏ ਜਾਣ ਦੀ ਦਾਸਤਾਨ ਨੇ ਮੁਗਲ ਸਾਮਰਾਜ ਦੀਆਂ ਨੀਹਾਂ ਨੂੰ ਹਿਲਾਉਣ ਤੱਕ ਕੰਮ ਕੀਤਾ ਅਤੇ ਇਸ ਪੂਰੀ ਦਾਸਤਾਨ ਰਾਹੀਂ ਧਰਮ ਵਿਚ ਪ੍ਰਰਪੱਕਤਾ ਅਤੇ ਦਿ੍ਰੜਤਾ ਨਾਲ ਜ਼ਬਰ ਜ਼ੁਲਮ ਦਾ ਟਾਕਰਾ ਕਰਦਿਆਂ ਚਾਰੇ ਸਾਹਿਬਜਾਦਿਆਂ ਨੇ ਆਪਣੀ ਸ਼ਹਾਦਤ ਦਿੱਤੀ।

ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਪੰਚਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਵੀ ਕੀਤੀ ਗਈ, ਜਿਨਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ।

ਗੁਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨ ਹਾਲ ਵਿਖੇ ਸੰਗਤਾਂ ਦੇ ਇਕੱਠ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਅੱਜ ਸਮੁੱਚੀ ਲੋਕ ਚਾਰੇ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਹੀ, ਉਥੇ ਹੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ’ਤੇ ਫਖਰ ਕਰ ਰਹੀ, ਜਿਨ੍ਹਾਂ ਨੇ ਜ਼ਬਰ ਅਤੇ ਜ਼ੁਲਮ ਦੇ ਖਿਲਾਫ਼ ਦਲੇਰੀ, ਬਹਾਦਰੀ ਅਤੇ ਦਿ੍ਰੜਤਾ ਨਾਲ ਪਹਿਰਾ ਦਿੰਦਿਆਂ ਸਮੁੱਚੀ ਮਾਨਵਤਾ ਨੂੰ ਧਰਮ ਦੇ ਮਾਰਗ ਦਾ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਚਾਰੇ ਸਾਹਿਬਜਦਿਆਂ ਨੂੰ ਨਮਨ ਕੀਤਾ,

ਉਥੇ ਹੀ ਕੇਂਦਰ ਸਰਕਾਰ ਵੱਲੋਂ ਧਰਮ ਅੰਦਰ ਕੀਤੇ ਜਾ ਰਹੇ ਦਖਲ ਦੀ ਕਰੜੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਲੋਕਾਈ ਦੇ ਲੋਕ ਜਿਥੇ ਮਹਾਨ ਧਰਤੀ ’ਤੇ ਪਹੁੰਚ ਕੇ ਸ਼ਾਹਿਬਜ਼ਾਦਾ ਦਿਵਸ ਮਨਾ ਰਹੀ, ਉਥੇ ਹੀ ਕੇਂਦਰ ਸਰਕਾਰ ਵੀਰ ਬਾਲ ਦਿਵਸ ਰਾਹੀਂ ਆਪਣੇ ਸਿਆਸੀ ਹਿੱਤਾਂ ਨੂੰ ਵੇਖ ਰਿਹਾ ਅਤੇ ਧਰਮ ਅੰਦਰਲੇ ਅਜਿਹੇ ਦਖਲ ਨੂੰ ਬੰਦ ਕਰਨਾ ਚਾਹੀਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਨੋਵੇਂ ਪਾਤਸ਼ਾਹ ਨੇ ਸਮੁੱਚਾ ਪਰਿਵਾਰ ਕੌਮ, ਧਰਮ ਅਤੇ ਦੇਸ਼ ਖਾਤਰ ਕੁਰਬਾਨ ਕੀਤਾ, ਪਰ ਅੱਜ ਕੇਂਦਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਮਹਾਨ ਕੁਰਬਾਨੀ ਅਤੇ ਸ਼ਹਾਦਤ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ  ਐਡੀਸ਼ਨਲ ਮੈਨੇਜਰ ਮਨਦੀਪ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਭਾਈ ਗੁਲਵਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੋਪੁਰ, ਜਸਵੀਰ ਸਿੰਘ ਰਿਉਂਦ, ਅਕਾਊਟੈਂਟ ਗੁਰਮੀਤ ਸਿੰਘ, ਇੰਸਪੈਕਟਰ ਖੁਸ਼ਹਾਲ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top