Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 11:07 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਕਰਮਚਾਰੀ ਚੋਣਾਂ : ਮੀਤ ਪ੍ਰਧਾਨਗੀ ਦੇ ਅਹੁਦੇ ਲਈ ਸਭ ਤੋਂ ਵੱਧ ਉਮੀਦਵਾਰ ਦੋੜ ਵਿੱਚ

ਯੂਨੀਵਰਸਿਟੀ ਕਰਮਚਾਰੀ ਚੋਣਾਂ : ਮੀਤ ਪ੍ਰਧਾਨਗੀ ਦੇ ਅਹੁਦੇ ਲਈ ਸਭ ਤੋਂ ਵੱਧ ਉਮੀਦਵਾਰ ਦੋੜ ਵਿੱਚ

ਪਟਿਆਲਾ 20 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਗੈਰ ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ ਵਿੱਚ ਵੱਖ ਵੱਖ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਕਾਰਜਕਾਰਨੀ ਦੀਆਂ 11 ਸੀਟਾਂ ਤੇ ਜਿਥੇ ਤਿਕੋਣਾ ਮੁਕਾਬਲਾ ਹੈ, ਉਥੇ ਹੀ ਸਭ ਤੋਂ ਅਹਿਮ ਮੁਕਾਬਲਾ ਮੀਤ ਪ੍ਰਧਾਨਗੀ ਦੇ ਅਹੁਦੇ ਲਈ ਚਲ ਰਿਹਾ ਹੈ। ਪਿਛਲੇ ਤਿੰਨ ਸਾਲਾਂ ਤੋਂ ਬਾਗੜੀਆਂ ਟੀਮ ਦੀ ਜ਼ਮੀਨੀ ਪੱਧਰ ਤੇ ਰਾਜਨੀਤਕ ਪਕੜ ਮਜ਼ਬੂਤ ਰੱਖਣ ਵਾਲੇ ਉਮੀਦਵਾਰ ਪ੍ਰਕਾਸ਼ ਸਿੰਘ ਧਾਲੀਵਾਲ ਦੇ ਮੁਕਾਬਲੇ ਚਾਰ ਉਮੀਦਵਾਰ ਮੀਤ ਪ੍ਰਧਾਨਗੀ ਦੀ ਰੇਸ ਵਿਚ ਸ਼ਾਮਿਲ ਹਨ।
ਜ਼ਿਕਰਯੋਗ ਹੈ ਕਿ ਨਾਭਾ ਨਿਵਾਸੀ ਪ੍ਰਕਾਸ਼ ਧਾਲੀਵਾਲ ਪਹਿਲਾਂ ਯੂਥ ਕਾਂਗਰਸ ਦੇ ਸਰਗਰਮ ਮੈਂਬਰ ਹੋਣ ਕਰਕੇ ਚੋਣ ਪ੍ਰਕਿਰਿਆ ਅਤੇ ਜੋੜ ਤੋੜ ਦੀ ਰਾਜਨੀਤੀ ਦਾ ਚੋਖਾ ਤਜਰਬਾ ਰੱਖਦੇ ਹਨ। ਫਰੀਡਮ ਫਾਈਟਰ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੇ ਸੂਬਾ ਕਨਵੀਨਰ ਵੀ ਹਨ।ਪਿਛਲੇ ਤਿੰਨ ਸਾਲਾਂ ਤੋਂ ਬਾਗੜੀਆਂ ਧੜੇ ਵਲੋਂ ਗੈਰ ਅਧਿਆਪਨ ਕਰਮਚਾਰੀ ਦੇ ਧੜੱਲੇ ਨਾਲ ਕਰਵਾਏ ਕੰਮਾਂ ਵਿੱਚ ਮੀਤ ਪ੍ਰਧਾਨ ਧਾਲੀਵਾਲ ਨੇ ਅਹਿਮ ਰੋਲ ਨਿਭਾਇਆ ਹੈ। ਬਾਹਰੀ ਰਾਜਨੀਤੀ ਦਾ ਤਜਰਬਾ ਹੋਣ ਕਰਕੇ ਚਾਹੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਵਾਉਣ,ਚਾਹੇ ਕਰਮਚਾਰੀਆਂ ਦੀਆਂ ਤਰੱਕੀਆਂ,ਚਾਹੇ ਤਨਖਾਹ ਕਮਿਸ਼ਨ ਏਰੀਅਰ ਦੀ ਬਕਾਇਆ ਰਾਸ਼ੀ ਜਾ ਗੈਰ ਅਧਿਆਪਨ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਬਹਾਲ ਕਰਵਾਉਣ ਲਈ ਆਪਣਾਂ ਭਰਪੂਰ ਯੋਗਦਾਨ ਪਾਇਆ ਹੈ।
ਯੂਨੀਵਰਸਿਟੀ ਦੇ ਦੂਜੇ ਕਰਮਚਾਰੀ ਸੰਗਠਨਾਂ ਵੱਲੋਂ ਆਪਣੇ ਉਮੀਦਵਾਰਾਂ ਨੂੰ ਮੀਤ ਪ੍ਰਧਾਨਗੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ, ਨਾਲ ਹੀ ਦੋ ਆਜ਼ਾਦ ਉਮੀਦਵਾਰਾਂ ਨੂੰ ਵੀ ਮੀਤ ਪ੍ਰਧਾਨ ਧਾਲੀਵਾਲ ਦੇ ਖਿਲਾਫ ਚੋਣਾਂ ਵਿੱਚ ਉਤਾਰਿਆ ਗਿਆ ਹੈ। ਜਦੋਂ ਕਿ ਯੂਨੀਵਰਸਿਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਪ੍ਰਧਾਨ ਦਾ ਅਹੁਦਾ ਹੀ ਸਭ ਤੋਂ ਮਹੱਤਵਪੂਰਨ ਮੰਨਿਆਂ ਜਾਂਦਾ ਰਿਹਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਮੀਤ ਪ੍ਰਧਾਨਗੀ ਦੇ ਅਹੁਦੇ ਨੂੰ ਸਭ ਤੋਂ ਅਹਿਮ ਮੁਕਾਬਲੇ ਦੇ ਤੌਰ ਤੇ ਦੇਖਿਆ ਜਾ ਰਿਹਾ ਹੈ। ਆਉਣ ਵਾਲੀ 22 ਜਨਵਰੀ ਨੂੰ ਕਰਮਚਾਰੀ ਸੰਘ ਦੀਆਂ ਚੋਣਾਂ ਯੂਨੀਵਰਸਿਟੀ ਦੇ ਮਾਡਲ ਸਕੂਲ ਵਿਖੇ ਕਰਵਾਇਆ ਜਾ ਰਹੀਆਂ ਹਨ।
Scroll to Top