Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:20 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ

ਪਟਿਆਲਾ, 20 ਜਨਵਰੀ : ”ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।” ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਕੈਬਨਿਟ ਮੰਤਰੀ ਸ. ਬੈਂਸ ਪੰਜਾਬ ਵਾਸੀਆਂ ਦੇ ਨਾਮ ਸੰਦੇਸ਼ ਦੇਣਗੇ ਅਤੇ ਪਰੇਡ ਤੋਂ ਸਲਾਮੀ ਵੀ ਲੈਣਗੇ।

ਇੱਥੇ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਾਰਜਾਂ ਲਈ ਤਾਇਨਾਤ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਦਿਹਾੜੇ ਦੇ ਇਸ ਅਹਿਮ ਸਮਾਗਮ ਦੇ ਪ੍ਰਬੰਧਾਂ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣ।

ਡਾ. ਪ੍ਰੀਤੀ ਯਾਦਵ ਨੇ ਸਮਾਗਮ ਸਮੇਂ ਕਰਵਾਈ ਜਾਣ ਵਾਲੀ ਪਰੇਡ, ਮਾਰਚ ਪਾਸਟ, ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ, ਗਿੱਧਾ, ਭੰਗੜਾ, ਲੋੜਵੰਦਾਂ ਨੂੰ ਟਰਾਈਸਾਇਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਅਤੇ ਸਨਮਾਨ ਦੀ ਰਸਮ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਮਾਗਮ ਦੀ ਕਰਵਾਈ ਜਾ ਰਹੀ ਰਿਹਰਸਲ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 9:58 ਵਜੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਸਮਾਗਮ ਅਰੰਭ ਹੋਵੇਗਾ ਤੇ ਇਸ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਵੀਰ ਨਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top