Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:19 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਪਟਿਆਲਾ 20 ਜਨਵਰੀ –  ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਜਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ.ਜਤਿੰਦਰ ਕਾਂਸਲ ਡਿਪਟੀ ਸੀ.ਈ.ਓ ਰਾਜ ਸਿਹਤ ਸੰਸਥਾ ਪੰਜਾਬ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਦੱਸਿਆ ਕੇ ਰਾਜ ਸਰਕਾਰ ਐੱਚ.ਆਈ. ਵੀ./ ਏਡਜ਼ ਦੇ ਇਲਾਜ਼ ਤੇ ਬਚਾਅ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲਗਾਤਾਰ ਇਸ ਬਿਮਾਰੀ ਦੀ ਰੋਕਥਾਮ ਲਈ ਵੱਖ ਵੱਖ ਜਾਗਰੂਕਤਾ ਮੁਹਿੰਮਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ |

ਇਸ ਮੌਕੇ ਡਾ.ਰਾਮਿੰਦਰਪਾਲ ਸਿੰਘ ਸਿਬੀਆ ਡਾਇਰੈਕਟਰ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੇ ਮੁੱਖ ਮਹਿਮਾਨ ਧੰਨਵਾਦ ਕਰਦਿਆਂ ਦੱਸਿਆ ਕਿ ਰਾਜਿੰਦਰ ਹਸਪਤਾਲ ਵਿੱਚ ਐੱਚ.ਆਈ.ਵੀ./ ਏਡਜ਼ ਦੀ ਟੈਸਟਿੰਗ ਲਈ ਦੋ ਆਈ.ਸੀ.ਟੀ.ਸੀ ਕੇਂਦਰ ਅਤੇ ਇਸ ਬਿਮਾਰੀ ਤੋਂ ਪੀੜਿਤ ਲਗਭਗ 6000 ਮਰੀਜਾਂ ਨੂੰ ਏ.ਆਰ.ਟੀ ਕੇਂਦਰ ਵੱਲੋ ਬਹੁਤ ਹੀ ਤਨਦੇਹੀ ਨਾਲ ਇਲਾਜ਼ ਸੰਬੰਧੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ|

ਐੱਚ.ਆਈ.ਵੀ./ ਏਡਜ਼ ਫ਼ੈਲਾਅ ਦੇ ਕਾਰਨਾਂ ਸੰਬੰਧੀ ਵਿਸ਼ਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਦਿਸ਼ਾ ਕਲੱਸਟਰ ਪੀ.ਐਸ.ਏ.ਸੀ.ਐਸ ਪਟਿਆਲਾ ਦੀ ਪੂਰੀ ਟੀਮ ਦੀ ਹੌਂਸਲਾ ਅਫਜਾਈ ਕੀਤੀ ਅਤੇ ਭਵਿੱਖ ਦੌਰਾਨ ਅਜਿਹੇ ਸੈਮੀਨਾਰ ਜਿਲ੍ਹਾ ਪਟਿਆਲਾ ਦੇ ਵੱਖ ਵੱਖ ਸਿਹਤ ਅਤੇ ਸਿੱਖਿਆ ਸੰਸਥਾਵਾਂ ਵਿੱਚ ਕਰਨ ਲਈ ਪ੍ਰੇਰਿਤ ਕੀਤਾ ਗਿਆ | ਜ਼ਿਲਾ ਏਡਜ਼ ਤੇ ਟੀ.ਬੀ ਕੰਟਰੋਲ ਅਫ਼ਸਰ ਪਟਿਆਲਾ ਡਾ.ਗੁਰਪ੍ਰੀਤ ਸਿੰਘ ਨਾਗਰਾ ਵੱਲੋ ਇਸ ਪ੍ਰੋਗਰਾਮ ਵਿੱਚ ਹਾਜ਼ਿਰ ਹੋਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਰਾਜਿੰਦਰਾ ਹਸਪਤਾਲ ਵਿੱਚ ਐੱਚ.ਆਈ. ਵੀ./ ਏਡਜ਼ ਦੀ ਟੈਸਟਿੰਗ, ਇਲਾਜ਼ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਬਤ ਜਾਣਕਾਰੀ ਸਾਂਝੀ ਕੀਤੀ|

ਇਸ ਮੌਕੇ ਡਾ.ਵਿਸ਼ਾਲ ਚੋਪੜਾ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਪਟਿਆਲਾ, ਡਾ.ਰਾਜਨ ਸਿੰਗਲਾ, ਡਾ.ਅਕਾਸ਼ ਬੱਤਰਾ, ਸ਼੍ਰੀ ਯਾਦਵਿੰਦਰ ਸਿੰਘ ਵਿਰਕ ਕਲੱਸਟਰ ਪ੍ਰੋਗਰਾਮ ਮੈਨੇਜਰ, ਸ਼੍ਰੀ ਨਿਤਿਨ ਚਾਂਦਲਾਂ ਕਲੀਨੀਕਲ ਸਰਵਿਸ ਅਫ਼ਸਰ, ਸ਼੍ਰੀ ਜਸਪ੍ਰੀਤ ਸਿੰਘ ਸੰਧੂ ਕਲੱਸਟਰ ਰੋਕਥਾਮ ਅਫ਼ਸਰ, ਡਾ.ਅਮਨਦੀਪ ਕੌਰ ਦਿਸ਼ਾ ਕਲੱਸਟਰ ਪਟਿਆਲਾ ਅਤੇ ਸ਼੍ਰੀਮਤੀ ਕੁਲਬੀਰ ਕੌਰ ਜ਼ਿਲਾ ਮਾਸ ਮੀਡਿਆ ਅਫਸਰ ਅਤੇ ਸ਼੍ਰੀ ਸਤਨਾਮ ਸਿੰਘ ਪੀ ਏ ਡਾਇਰੈਕਟਰ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਹਾਜਰ ਸਨ|

Advertisement
Advertisement
Advertisement
Advertisement
Scroll to Top