Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 11:38 am

+91 90915 01313 , +91 90916 01313

punjabbanni@gmail.com
punjabbani@yahoo.com

ਧਾਰਮਿਕਤਾ ਤੇ ਸਾਦਗੀ ਦੀ ਮੂਰਤ,ਮਾਤਾ ਸਰਦਾਰਨੀ ਸਤਵੰਤ ਕੌਰ  ਨੂੰ ਸਮਾਜ ਦੇ ਹਰ ਵਰਗ ਵੱਲੋਂ ਭਾਵਭਿੰਨੀ ਸ਼ਰਧਾਂਜਲੀ

ਧਾਰਮਿਕਤਾ ਤੇ ਸਾਦਗੀ ਦੀ ਮੂਰਤ,ਮਾਤਾ ਸਰਦਾਰਨੀ ਸਤਵੰਤ ਕੌਰ  ਨੂੰ ਸਮਾਜ ਦੇ ਹਰ ਵਰਗ ਵੱਲੋਂ ਭਾਵਭਿੰਨੀ ਸ਼ਰਧਾਂਜਲੀ

ਪਟਿਆਲਾ 20 ਜਨਵਰੀ – ਸਿੱਖੀ ਸਿਦਕ, ਸਹਿਣਸ਼ੀਲਤਾ ਅਤੇ ਸਾਦਗੀ ਭਰਪੂਰ ਜੀਵਨ ਜੀਉਣ ਵਾਲੀ ਮਹਾਨ ਮਾਤਾ, ਮਾਤਾ ਸਰਦਾਰਨੀ ਸਤਵੰਤ ਕੌਰ (ਪਤਨੀ ਸਰਦਾਰ ਹਰਚਰਨ ਸਿੰਘ ਚੱਡਾ)—ਜੋ ਕਿ ਪ੍ਰਸਿੱਧ ਸਿੱਖ ਵਿਦਵਾਨ, ਨਾਮਵਰ ਅਕਾਦਮਿਕ ਸ਼ਖ਼ਸੀਅਤ ਅਤੇ ਸਕੋਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਚੇਅਰਮੈਨ ਪ੍ਰੋਫੈਸਰ ਸੁਰਿੰਦਰ ਸਿੰਘ ਚੱਡਾ ਦੀ ਸਤਿਕਾਰਯੋਗ ਮਾਤਾ ਸਨ—ਦਾ 15 ਜਨਵਰੀ 2026 ਨੂੰ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ, ਸਮਾਜ ਅਤੇ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ। ਘਾਟਾ ਪਇਆ ਹੈ।
ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਮੋਤੀ ਬਾਗ ਸਾਹਿਬ, ਪਟਿਆਲਾ ਵਿਖੇ ਸ਼ਰਧਾ, ਸਤਿਕਾਰ ਅਤੇ ਗੰਭੀਰਤਾ ਭਰੇ ਮਾਹੌਲ ਵਿੱਚ ਹੋਈ। ਇਸ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਅੰਮ੍ਰਿਤਮਈ ਸ਼ਬਦਾਂ ਰਾਹੀਂ ਸੰਗਤ ਨੂੰ ਨਾਮ-ਸਿਮਰਨ ਨਾਲ ਜੋੜਿਆ ਗਿਆ, ਜਿਸ ਨਾਲ ਸਾਰੇ ਵਾਤਾਵਰਨ ਵਿੱਚ ਆਤਮਿਕ ਸ਼ਾਂਤੀ ਦਾ ਅਹਿਸਾਸ ਵਿਆਪਕ ਹੋ ਗਿਆ।
ਅੰਤਿਮ ਅਰਦਾਸ ਸਮੇਂ ਧਾਰਮਿਕ, ਸਮਾਜਿਕ, ਸ਼ਿੱਖਿਆਕ ਅਤੇ ਬੁੱਧੀਜੀਵੀ ਖੇਤਰਾਂ ਨਾਲ ਸੰਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਮਨ ਅੱਖਾਂ ਨਾਲ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।  ਮਾਤਾ ਸਰਦਾਰਨੀ ਸਤਵੰਤ ਕੌਰ ਦਾ ਜੀਵਨ ਸੱਚਾਈ, ਸੇਵਾ, ਸੰਸਕਾਰਾਂ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਜੀਵੰਤ ਮਿਸਾਲ ਸੀ, ਜੋ ਸਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ ਰਹੇਗੀ।
ਇਸ ਮੌਕੇ ਸਭਨਾਂ ਨੇ ਪ੍ਰੋਫੈਸਰ ਸੁਰਿੰਦਰ ਸਿੰਘ ਚੱਡਾ ਅਤੇ ਸਮੂਹ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੁੜੀ ਆਤਮਾ ਨੂੰ ਚਰਨਾਂ ਵਿੱਚ ਅਸਥਾਨ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਨਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਸ਼ਕਤੀ ਬਖ਼ਸ਼ੇ।
ਮਾਤਾ ਸਰਦਾਰਨੀ ਸਤਵੰਤ ਕੌਰ ਦੀ ਪਵਿੱਤਰ ਯਾਦ ਸਦਾ ਹੀ ਸੇਵਾ, ਸਿਮਰਨ ਅਤੇ ਸੰਸਕਾਰਾਂ ਦੀ ਰੌਸ਼ਨੀ ਵਾਂਗ ਸਮਾਜ ਨੂੰ ਮਾਰਗਦਰਸ਼ਨ ਕਰਦੀ ਰਹੇਗੀ।
Scroll to Top