Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:18 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

ਸਮਾਣਾ, 20 ਜਨਵਰੀ :  ਐੱਸ.ਡੀ.ਐੱਮ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਅੱਜ ਸਮਾਣਾ ਸਬ-ਡਿਵੀਜ਼ਨ ਵਿੱਚ ਚਾਈਨਾ ਡੋਰ ‘ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ ‘ਤੇ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿਕਰੀ, ਖਰੀਦ ਅਤੇ ਵਰਤੋਂ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
     ਐੱਸ.ਡੀ.ਐੱਮ ਸਮਾਣਾ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ, ਪੰਛੀਆਂ ਅਤੇ ਜਨਤਕ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ, ਇਸ ਲਈ ਇਸ ‘ਤੇ ਸਰਕਾਰ ਵੱਲੋਂ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
        ਐਸ ਡੀ ਐਮ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਵੱਲੋਂ ਚਾਈਨਾ ਡੋਰ ਦੀ ਵਿਕਰੀ ਜਾਂ ਵਰਤੋਂ ਕਰਦੇ ਪਾਏ ਜਾਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁਰੱਖਿਅਤ ਧਾਗੇ ਦੀ ਵਰਤੋਂ ਕਰਨ ਅਤੇ ਚਾਈਨਾ ਡੋਰ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ।
ਪ੍ਰਸ਼ਾਸਨ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
Advertisement
Advertisement
Advertisement
Advertisement
Scroll to Top