Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਨੇ ਕਈ ਦੇਸ਼ਾਂ ਦੀ ਯਾਤਰਾ ਨੂੰ ਲੈ ਕੇ ਕੀਤੀ ਸੂਚੀ ਜਾਰੀ

ਕੈਨੇਡਾ ਨੇ ਕਈ ਦੇਸ਼ਾਂ ਦੀ ਯਾਤਰਾ ਨੂੰ ਲੈ ਕੇ ਕੀਤੀ ਸੂਚੀ ਜਾਰੀ

ਦਿੱਲੀ, 16 ਜਨਵਰੀ : ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਲਈ ਕਈ ਦੇਸ਼ਾਂ ਦੀ ਯਾਤਰਾ ਨੂੰ ਲੈ ਕੇ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਐਡਵਾਈਜ਼ਰੀ ਵਿੱਚ ਇਰਾਨ, ਵੈਨੇਜ਼ੁਏਲਾ, ਰੂਸ, ਉੱਤਰੀ ਕੋਰੀਆ, ਇਰਾਕ, ਲਿਬੀਆ, ਅਫ਼ਗ਼ਾਨਿਸਤਾਨ, ਬੇਲਾਰੂਸ, ਬੁਰਕੀਨਾ ਫਾਸੋ, ਮੱਧ ਅਫ਼ਰੀਕੀ ਗਣਰਾਜ, ਹੈਤੀ, ਮਾਲੀ, ਦੱਖਣੀ ਸੁਡਾਨ, ਮਿਆਂਮਾਰ, ਨਾਈਜਰ, ਸੋਮਾਲੀਆ, ਸੁਡਾਨ, ਸੀਰੀਆ, ਯੂਕਰੇਨ ਅਤੇ ਯਮਨ ਵਰਗੇ ਦੇਸ਼ਾਂ ਦੇ ਨਾਮ ਸ਼ਾਮਲ ਹਨ। ਕੈਨੇਡਾ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਹਿੰਸਕ ਟਕਰਾਵ, ਰਾਜਨੀਤਕ ਅਸਥਿਰਤਾ ਅਤੇ ਸੁਰੱਖਿਆ ਸੰਬੰਧੀ ਗੰਭੀਰ ਖ਼ਤਰੇ ਮੌਜੂਦ ਹਨ।

ਇਸਤੋ ਇਲਾਵਾ ਉਨਾ ਐਡਵਾਈਜ਼ਰੀ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਭਾਰਤ ਦੀ ਯਾਤਰਾ ਦੌਰਾਨ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਵਧੀਕ ਸਾਵਧਾਨੀ ਅਪਣਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਦਸ ਦਈਏ ਕਿ ਆਪਣੀ ਅੰਤਰਰਾਸ਼ਟਰੀ ਯਾਤਰਾ ਐਡਵਾਈਜ਼ਰੀ ਨੂੰ ਨਵਾਂ ਰੂਪ ਦਿੰਦਿਆਂ ਦੁਨੀਆ ਦੇ ਕਈ ਦੇਸ਼ਾਂ ਨੂੰ ਉੱਚ ਖ਼ਤਰੇ ਵਾਲੀ ਸ਼੍ਰੇਣੀ ਵਿੱਚ ਰੱਖਿਆ ਹੈ। ਨਵੀਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਕੈਨੇਡੀਅਨ ਨਾਗਰਿਕਾਂ ਨੂੰ ਕੁਝ ਦੇਸ਼ਾਂ ਦੀ ਯਾਤਰਾ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਉੱਥੇ ਸੁਰੱਖਿਆ ਹਾਲਾਤ ਗੰਭੀਰ ਬਣੇ ਹੋਏ ਹਨ।

Advertisement
Advertisement
Advertisement
Advertisement
Scroll to Top