Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਨੇੜੇ ਭਿਆਨਕ ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜਮ ਤੇ ਮਾਂ ਦੀ ਜਾਨ ਗਈ

ਸੰਗਰੂਰ ਨੇੜੇ ਭਿਆਨਕ ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜਮ ਤੇ ਮਾਂ ਦੀ ਜਾਨ ਗਈ

ਸੰਗਰੂਰ, 16 ਜਨਵਰੀ : ਸੰਗਰੂਰ ਦੇ ਨੇੜੇ ਇਲਾਕੇ ਅੰਦਰ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮਹਿਲਾ ਪੁਲਸ ਮੁਲਾਜ਼ਮ ਤੇ ਉਸਦੀ ਮਾਂ ਦੀ ਜਾਨ ਚਲੀ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦੇ ਅਨੁਸਾਰ ਸਵੇਰੇ ਤਕਰੀਬਨ 3 ਤੋਂ 4 ਵਜੇ ਦੇ ਦਰਮਿਆਨ ਨਹਿਰ ਦੇ ਕਿਨਾਰੇ ਬਣੀ ਪਟੜੀ ’ਤੇ ਚੱਲ ਰਹੀ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਟਕਰਾਅ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸਨੇ ਕੁਝ ਹੀ ਪਲਾਂ ਵਿੱਚ ਵਾਹਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਦਸ ਦਈਏ ਕਿ ਕਾਰ ਵਿੱਚ ਸਵਾਰ 35 ਸਾਲਾ ਮਹਿਲਾ ਪੁਲਿਸ ਕਰਮਚਾਰੀ ਸਰਬਜੀਤ ਕੌਰ ਅਤੇ ਉਸ ਦੀ ਮਾਂ ਅੱਗ ਵਿੱਚ ਫਸ ਗਈਆਂ, ਜਿਨ੍ਹਾਂ ਦੀ ਬੁਰੀ ਤਰ੍ਹਾਂ ਝੁਲਸਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਮਾਂ-ਧੀ ਸੰਗਰੂਰ ਦੇ ਪਿੰਡ ਮੌੜਾਂ ਦੀਆਂ ਵਸਨੀਕ ਦੱਸੀਆਂ ਜਾ ਰਹੀਆਂ ਹਨ ਅਤੇ ਸਵੇਰੇ ਕਿਸੇ ਰਿਸ਼ਤੇਦਾਰ ਕੋਲ ਜਾ ਰਹੀਆਂ ਸਨ। ਪੁਲਸ ਟੀਮਾਂ ਵਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top