Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:30 am

+91 90915 01313 , +91 90916 01313

punjabbanni@gmail.com
punjabbani@yahoo.com

ਘੁਸਪੈਠੀਆਂ ਦੇ ਮਸਲੇ ’ਤੇ ਮੋਦੀ ਦਾ ਵੱਡਾ ਹਮਲਾ, ਟੀਐੱਮਸੀ ਤੇ ਕਾਂਗਰਸ ’ਤੇ ਵੋਟ ਬੈਂਕ ਦੀ ਰਾਜਨੀਤੀ ਦਾ ਦੋਸ਼

ਘੁਸਪੈਠੀਆਂ ਦੇ ਮਸਲੇ ’ਤੇ ਮੋਦੀ ਦਾ ਵੱਡਾ ਹਮਲਾ, ਟੀਐੱਮਸੀ ਤੇ ਕਾਂਗਰਸ ’ਤੇ ਵੋਟ ਬੈਂਕ ਦੀ ਰਾਜਨੀਤੀ ਦਾ ਦੋਸ਼

ਦਿੱਲੀ, 19 ਜਨਵਰੀ : ਸਿੰਗੂਰ ਵਿਚ ਹੋਈ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸਿੰਗੂਰ ਅਤੇ ਅਸਾਮ ਦੇ ਕਲੀਆਬੋਰ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਵਾਂ ਪਾਰਟੀਆਂ ’ਤੇ ਦੋਸ਼ ਲਗਾਇਆ ਕਿ ਵੋਟਾਂ ਦੀ ਖਾਤਰ ਘੁਸਪੈਠੀਆਂ ਨੂੰ ਸਹਾਰਾ ਦਿੱਤਾ ਜਾ ਰਿਹਾ ਹੈ, ਜੋ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣ ਰਿਹਾ ਹੈ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸੂਬੇ ਵਿੱਚ ਸਿਆਸੀ ਤਬਦੀਲੀ ਦੀ ਅਪੀਲ ਕਰਦਿਆਂ ਕਿਹਾ ਕਿ ਟੀਐੱਮਸੀ ਦੇ ‘ਅਰਾਜਕ ਪ੍ਰਸ਼ਾਸਨ’ ਨੂੰ ਖਤਮ ਕਰਕੇ ਸੁਚੱਜੇ ਤੇ ਜ਼ਿੰਮੇਵਾਰ ਸ਼ਾਸਨ ਲਈ ਭਾਜਪਾ ਦੀ ਸਰਕਾਰ ਬਣਾਉਣ ਦੀ ਲੋੜ ਹੈ। ਸਿੰਗੂਰ ਵਿੱਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਸੂਬਾ ਸਰਕਾਰ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰ ਨਾਲ ਢੰਗ ਨਾਲ ਸਹਿਯੋਗ ਨਹੀਂ ਕਰ ਰਹੀ।

ਉਨ੍ਹਾਂ ਦਾ ਦੋਸ਼ ਸੀ ਕਿ ਕੰਡਿਆਲੀ ਤਾਰ ਲਗਾਉਣ ਵਰਗੇ ਮਹੱਤਵਪੂਰਨ ਕਦਮਾਂ ਵਿੱਚ ਵੀ ਲਾਪਰਵਾਹੀ ਵਰਤੀ ਗਈ ਹੈ।
ਮੋਦੀ ਨੇ ਆਖਿਆ ਕਿ ਤ੍ਰਿਣਮੂਲ ਕਾਂਗਰਸ ਕੌਮੀ ਸੁਰੱਖਿਆ ਨਾਲ ਸਮਝੌਤਾ ਕਰ ਰਹੀ ਹੈ ਅਤੇ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਨੂੰ ਆਪਣਾ ਵੋਟ ਬੈਂਕ ਸਮਝ ਰਹੀ ਹੈ।

Advertisement
Advertisement
Advertisement
Advertisement
Scroll to Top