Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ 2 ਫਰਵਰੀ : ਸ਼ਹਿਰ ਵਿੱਚ ਸੜਕ ਹਾਦਸਿਆਂ ’ਚ ਕਮੀ ਲਿਆਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਲਗਾਤਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੀ ਜਾਣਕਾਰੀ ਅੱਜ ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਸਰਹੰਦੀ ਗੇਟ ਨੇੜੇ ਆਪਣੇ ਦਫ਼ਤਰ ਅੱਗੇ ਟੈਂਪੂ ਟਰਾਲੀਆਂ ਅਤੇ ਹੋਰ ਵੱਖ-ਵੱਖ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦੌਰਾਨ ਦਿੱਤੀ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ 26 ਜਨਵਰੀ ਤੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਕਿ ਹੁਣ ਵੀ ਉਪਕਾਰ ਸਿੰਘ ਦੀ ਅਗਵਾਈ ਹੇਠ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੜਕ ਸੁਰੱਖਿਆ ਕਲੱਬ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਟਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਮੇਅਰ ਨੇ ਕਿਹਾ ਕਿ ਪੋਸਟਰ ਮੁਕਾਬਲੇ, ਵਰਕਸ਼ਾਪਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਬਾਰੇ ਸਮਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਵਾਹਨਾਂ ’ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਵਾਪਰਦੇ ਹਨ, ਖ਼ਾਸ ਕਰਕੇ ਰਾਤ ਦੇ ਸਮੇਂ ਇਹ ਵੱਡਾ ਕਾਰਨ ਬਣਦਾ ਹੈ।
ਮੇਅਰ ਨੇ ਦੱਸਿਆ ਕਿ ਸੜਕ ਹਾਦਸਿਆਂ ਦਾ ਮੁੱਖ ਕਾਰਨ ਸਾਡੀ ਆਪਣੀ ਅਣਗਹਿਲੀ ਹੁੰਦੀ ਹੈ ਅਤੇ ਜੇਕਰ ਹਰ ਨਾਗਰਿਕ ਟਰੈਫਿਕ ਨਿਯਮਾਂ ਦੀ ਪਾਲਣਾ ਕਰੇ ਤਾਂ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਮਾਜ ਲਈ ਬਹੁਤ ਲਾਭਕਾਰੀ ਹਨ।
ਇਸ ਮੌਕੇ ਰਜਿੰਦਰ ਮੋਹਨ ਮੈਬਰ ਖੱਤਰੀ ਅਰੋੜਾ ਭਲਾਈ ਬੋਰਡ, ਲੱਕੀ ਰਹਿਲ, ਮਿੱਡਾ ਜੀ, ਇੰਦਰਜੀਤ ਸਿੰਘ ਅਤੇ ਰਾਜ ਕੁਮਾਰ ਵੱਲੋਂ ਵੀ ਮੌਕੇ ਤੇ ਮੌਜੂਦ ਰਹੇ ।
Scroll to Top