Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:16 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ, 2 ਫਰਵਰੀ : “ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਸੀਨੀਅਰ ਸਿਟੀਜਨ ਐਕਟ 2025-26 ਤਹਿਤ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਜ਼ਿਲ੍ਹੇ ਦੇ ਬਿਰਧ ਘਰ ਵਿੱਚ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਹ ਸੈਸ਼ਨ ਧੰਨਾ ਭਗਤ ਬਿਰਧ ਆਸ਼ਰਮ ਅਤੇ ਐਜੂਕੇਸ਼ਨ ਚੈਰੀਟੇਬਲ ਸੋਸਾਇਟੀ, ਅਲੀਪੁਰ ਅਰਾਈਆਂ ਵਿਖੇ ਕਰਵਾਇਆ ਗਿਆ। ਇਸ ਮੌਕੇ 60 ਤੋਂ 70 ਬਜ਼ੁਰਗਾਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ। ਯੋਗਾ ਅਧਿਆਪਕਾਂ ਵੱਲੋਂ ਬਜ਼ੁਰਗਾਂ ਨੂੰ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸਥਿਰਤਾ ਲਈ ਸੌਖੇ ਯੋਗ ਆਸਨਾਂ ਅਤੇ ਪ੍ਰਾਣਾਯਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਸਮਾਜਿਕ ਸੁਰਖਿਆ ਅਫ਼ਸਰ ਸ਼੍ਰੀ ਮਤੀ ਜੋਬਨਦੀਪ ਕੌਰ ਨੇ ਦਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਨੂੰ ਨਿਯਮਿਤ ਯੋਗ ਅਭਿਆਸ ਰਾਹੀਂ ਸਿਹਤਮੰਦ ਅਤੇ ਸਰਗਰਮ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਗਿਆ। ਬਜ਼ੁਰਗਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ।

Advertisement
Advertisement
Advertisement
Advertisement
Scroll to Top