Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਪਲਾਟ ਵੰਡ ਘਪਲੇ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵੱਡਾ ਝਟਕਾ, 10 ਸਾਲ ਕੈਦ ਦੀ ਸਜ਼ਾ

ਪਲਾਟ ਵੰਡ ਘਪਲੇ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵੱਡਾ ਝਟਕਾ, 10 ਸਾਲ ਕੈਦ ਦੀ ਸਜ਼ਾ

ਦਿੱਲੀ, 2 ਫਰਵਰੀ : ਬੰਗਲਾਦੇਸ਼ ਅੰਦਰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਇਕ ਹੋਰ ਵੱਡਾ ਕਦਮ ਚੁਕਦਿਆਂ ਉਨਾ ਨੂੰ ਇਕ ਮਾਮਲੇ ਵਿਚ ਦੋਸੀ ਠਹਿਰਾਉਦੇ 10 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਦੇ ਅਨੁਸਾਰ ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਪੂਰਬਾਂਚਲ ਨਿਊ ਟਾਊਨ ਸਰਕਾਰੀ ਪ੍ਰਾਜੈਕਟ ਹੇਠ ਪਲਾਟਾਂ ਦੀ ਵੰਡ ਵਿੱਚ ਹੋਈ ਕਥਿਤ ਭ੍ਰਿਸ਼ਟਾਚਾਰ ਸਬੰਧੀ ਦੋ ਵੱਖ-ਵੱਖ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਦੋਸ਼ੀ ਕਰਾਰ ਦਿੰਦਿਆਂ ਇਹ ਸਜਾ ਸੁਣਾਈ ਹੈ। ਦੋਵੇਂ ਮਾਮਲਿਆਂ ਵਿੱਚ ਉਨ੍ਹਾਂ ਨੂੰ 5-5 ਸਾਲ ਦੀ ਕੈਦ ਦਿੱਤੀ ਗਈ ਹੈ।

ਦਸ ਦਈਏ ਕਿ ਇਨ੍ਹਾਂ ਮਾਮਲਿਆਂ ਵਿੱਚ 78 ਸਾਲਾ ਸ਼ੇਖ ਹਸੀਨਾ ਦੇ ਨਾਲ-ਨਾਲ ਉਨ੍ਹਾਂ ਦੇ ਭਤੀਜੇ ਰਦਵਾਨ ਮੁਜੀਬ ਸਿੱਦੀਕ ਅਤੇ ਭਤੀਜੀਆਂ ਟਿਊਲਿਪ ਰਿਜ਼ਵਾਨਾ ਸਿੱਦੀਕ ਅਤੇ ਅਜ਼ਮੀਨਾ ਸਿੱਦੀਕ ਸਮੇਤ ਹੋਰ ਕਈ ਲੋਕਾਂ ਨੂੰ ਵੀ ਸਜ਼ਾਵਾਂ ਸੁਣਾਈਆਂ ਗਈਆਂ ਹਨ। ਇਸ ਫੈਸਲੇ ਤੋਂ ਬਾਅਦ ਬੰਗਲਾਦੇਸ਼ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਮਾਮਲੇ ਨੂੰ ਇੱਕ ਵੱਡੇ ਸਿਆਸੀ ਵਿਕਾਸ ਵਜੋਂ ਦੇਖਿਆ ਜਾ ਰਿਹਾ ਹੈ।

Scroll to Top