Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:23 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਨਿਯੁਕਤ ਵੈਟਰਨਰੀ ਅਫ਼ਸਰਾਂ ਨੂੰ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਟ੍ਰੇਨਿੰਗ ਸੈਂਟਰ ਵਿਖੇ ਜੁਆਇਨ ਕਰਵਾਇਆ

ਨਵੇਂ ਨਿਯੁਕਤ ਵੈਟਰਨਰੀ ਅਫ਼ਸਰਾਂ ਨੂੰ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਟ੍ਰੇਨਿੰਗ ਸੈਂਟਰ ਵਿਖੇ ਜੁਆਇਨ ਕਰਵਾਇਆ

ਪਟਿਆਲਾ, 3 ਫਰਵਰੀ : ਪਸ਼ੂ ਪਾਲਣ ਵਿਭਾਗ ਵਿਖੇ ਨਵੇਂ ਨਿਯੁਕਤ ਹੋਏ 289 ਵੈਟਨਰੀ ਅਫਸਰਾਂ ਨੂੰ ਵਿਭਾਗ ਦੇ ਪਟਿਆਲਾ ਸਥਿਤ ਟ੍ਰੇਨਿੰਗ ਸੈਂਟਰ ਵਿਖੇ ਜੁਆਇੰਨ ਕਰਵਾਇਆ ਗਿਆ ਹੈ। ਇੱਥੇ ਇਨ੍ਹਾਂ ਨੂੰ ਇੱਕ ਹਫ਼ਤੇ ਲਈ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਟ੍ਰੇਨਿੰਗ ਸੈਂਟਰ ਵੈਟਨਰੀ ਪੌਲੀਕਲੀਨਿਕ ਪਟਿਆਲਾ, ਸੀਮਨ ਬੈਂਕ ਨਾਭਾ, ਬੱਕਰੀ ਫਾਰਮ ਅਤੇ ਖੇਤੀਬਾੜੀ ਫਾਰਮ ਕੁੱਲੇਮਾਜਰਾ ਵਿਖੇ ਅਤੇ ਕੈਟਲ ਫਾਰਮ ਰੌਣੀ ਵਿਖੇ ਸਿਖਲਾਈ ਦਿੱਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡਾ. ਪਰਮਜੀਤ ਸਿੰਘ, ਡਾ. ਵਿਕਰਮ ਸਿੰਘ ਤੇ ਡਾ. ਰਾਜੀਵ ਗਰੋਵਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਿਤੀ 01 ਫਰਵਰੀ ਨੂੰ 289 ਨਵੇਂ ਨਿਯੁਕਤ ਹੋਏ ਵੈਟਨਰੀ ਅਫਸਰਾਂ ਨੂੰ ਨਿਯੁਕਤੀ ਸੌਂਪੇ ਗਏ ਸਨ। ਉਨ੍ਹਾਂ ਦੱਸਿਆ ਨਿਯੁਕਤੀ ਬਾਅਦ ਵਿਭਾਗੀ ਸਿਖਲਾਈ ਦੇਣ ਲਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਨਿਰਦੇਸ਼ਕ ਡਾ. ਪਰਮਦੀਪ ਸਿੰਘ ਵਾਲੀਆ ਅਤੇ ਸੰਯੁਕਤ ਨਿਰਦੇਸ਼ਕ ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਹੁਣ ਇਨ੍ਹਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਇਤਿਹਾਸ ਵਿੱਚ ਪਹਿਲੀ ਵਾਰ ਏਨੀ ਵੱਡੀ ਪੱਧਰ ਤੇ ਲਗਾਤਾਰ ਵੈਟਨਰੀ ਅਫਸਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਨਾਲ ਪਸ਼ੂ ਪਾਲਣ ਧੰਦੇ ਨਾਲ ਜੁੜੇ ਲੱਖਾਂ ਪਸ਼ੂ ਪਾਲਕਾਂ ਅਤੇ ਸਹਾਇਕ ਧੰਦਿਆਂ ਨਾਲ ਜੁੜੇ ਹੋਏ ਬੱਕਰੀ ਪਾਲਕਾਂ ਅਤੇ ਸੂਰ ਪਾਲਕਾਂ ਨੂੰ ਵੀ ਬਹੁਤ ਲਾਭ ਹੋਵੇਗਾ। ਪਸ਼ੂ ਪਾਲਣ ਵਿਭਾਗ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਦਾ ਧੰਨਵਾਦ ਕੀਤਾ ਹੈ।

Scroll to Top