Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:23 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ

ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ

ਪਟਿਆਲਾ, 3 ਫਰਵਰੀ 2026  – ਹਲਕਾ ਸਮਾਣਾ ਦੀ ਜੇ.ਪੀ. ਕਲੋਨੀ, ਸੂਲਰ ਵਿਖੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਲਾਕੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਜਨ ਸਭਾ ਵਿੱਚ ਹਿੱਸਾ ਲਿਆ।

ਜਨ ਸਭਾ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਸਿਹਤ, ਸਿੱਖਿਆ, ਬਿਜਲੀ ਅਤੇ ਕਿਸਾਨਾਂ ਦੀ ਭਲਾਈ ਨੂੰ ਪ੍ਰਾਥਮਿਕਤਾ ਦਿੱਤੀ ਹੈ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੂਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਅੱਗੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੇ ਹਰ ਘਰ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਈ ਜਾਵੇ, ਤਾਂ ਜੋ ਸਭ ਨੂੰ ਇਸਦਾ ਲਾਭ ਮਿਲ ਸਕੇ।

ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਖੇਲ ਮੈਦਾਨ ਵੀ ਬਣਾਏ ਜਾ ਰਹੇ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ।

ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਮਨਿੰਦਰ ਹਾਂਡਾ ਜੋਹਨ ਸੂਲਰ, ਪਰਮਜੀਤ ਸਿੰਘ ਜੇ.ਪੀ., ਮਨਜੀਤ ਸਿੰਘ, ਜਸਵਿੰਦਰ ਸਿੰਘ ਕਾਲੇਕਾ, ਜਗਜੀਤ ਸਿੰਘ, ਦੀਪਕ ਨਿਰਮਲ, ਸੋਨੂੰ ਮਿੱਤਲ, ਬਿੰਦਰ ਸੇਠੀ, ਹਰਿੰਦਰ ਪਾਠਕ, ਰੋਹਿਤ ਹਾਂਡਾ, ਬਲਕਾਰ ਸਿੰਘ, ਸੁਰੇਸ਼ ਪਾਲ, ਹਰਮੇਸ਼ ਸਿੰਘ, ਕੇਵਲ ਪ੍ਰਧਾਨ, ਸੰਜੂ ਧੀਮਾਨ, ਚਰਨਜੀਤ ਸਿੰਘ, ਲਾਮਾ, ਮੋਹਨ ਦੱਤ, ਕਪਿਲ, ਜਗਵਿੰਦਰ ਸਿੰਘ, ਅਮਰੀਕ ਸਿੰਘ, ਰਵਿੰਦਰਪਾਲ ਰਿੱਕੀ, ਰਵੇਲ ਸਿੰਘ ਸਿੱਧੂ, ਦਵਿੰਦਰ ਸਿੰਘ ਚੱਠਾ, ਅਮਰੀਕ ਸਿੰਘ ਗਿੱਲ, ਬਲਜੀਤ ਹਾਂਡਾ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।

Scroll to Top