Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:23 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਖੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ, ਤਿੰਨ ਭਾਰਤੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ ਵਿਖੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ, ਤਿੰਨ ਭਾਰਤੀ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ, 3 ਫਰਵਰੀ : ਕੈਨੇਡਾ ਵਿਖੇ ਇਕ ਤਾਜਾ ਮਾਮਲੇ ਵਿਚ ਤਿੰਨ ਭਾਰਤੀ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਗੋਲੀਬਾਰੀ ਕੀਤੀ ਹੈ, ਜਿਸ ਕਾਰਨ ਉਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਇੱਕ ਰਿਹਾਇਸ਼ੀ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਭਾਰਤੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਮੁਤਾਬਕ ਤਿੰਨਾਂ ਖ਼ਿਲਾਫ਼ ਹਥਿਆਰਾਂ ਨਾਲ ਸਬੰਧਤ ਗੰਭੀਰ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ ।

ਇਸ ਸਬੰਧੀ ਜਾਣਕਾਰੀ ਦਿੰਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਕਾਰਨਾਂ ਅਤੇ ਪਿੱਛੋਕੜ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਖੁਲਾਸੇ ਕੀਤੇ ਜਾਣਗੇ।

ਇਸ ਮਾਮਲੇ ਵਿਚ ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਹਰਜੋਤ ਸਿੰਘ, ਤਰਨਵੀਰ ਸਿੰਘ ਅਤੇ ਦਯਾਜੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨਾਂ ਨੂੰ 5 ਫਰਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

Scroll to Top