Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:23 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ

ਪਟਿਆਲਾ 3 ਫਰਵਰੀ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 27 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਲੋਕਾਂ ਦੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਗਏ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਜਸਵੀਰ ਗਾਂਧੀ, ਮੋਹਿਤ ਕੁਮਾਰ, ਗੁਰਪ੍ਰੀਤ ਸਿੰਘ ਬਾਵਾ ਅਤੇ ਹੋਰ ਆਪ ਵਲੰਟੀਅਰ ਵਿਸ਼ੇਸ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਗੱਲਬਾਤ ਕਰਦਿਆਂ ਐੱਮ.ਸੀ. ਜਯੋਤੀ ਮਰਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਨੂੰ ਇਲਾਜ ਲਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਕਾਰਡ ਬਣਨ ਨਾਲ ਆਮ ਜਨਤਾ ਹੁਣ ਵੱਡੇ ਹਸਪਤਾਲਾਂ ਵਿੱਚ ਵੀ ਆਪਣਾ ਇਲਾਜ ਨਿਸ਼ਚਿੰਤ ਹੋ ਕੇ ਕਰਵਾ ਸਕੇਗੀ।

ਕੈਂਪ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਲੋਕਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਲਾਕਾ ਨਿਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਜਯੋਤੀ ਮਰਵਾਹਾ ਨੇ ਅਖੀਰ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਾਰਡ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

Scroll to Top