Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ:ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ ਕੀਤੀ ਗਈ।  ਇਸ ਮੌਕੇ ਉਨ੍ਹਾਂ ਕਿਹਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਵਿਕਾਸ ਅਤੇ ਧਰਮ ਅਧਿਐਨ ਦੇ ਖੇਤਰ ਵਿਚ ਲਗਾਤਰ ਯੋਗਦਾਨ ਪਾ ਰਹੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦਸਿਆ ਕਿ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਪ੍ਰਾਪਤ ਗ੍ਰਾਂਟ ਨਾਲ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਨਿਰੰਤਰ ਖੋਜ ਕਾਰਜ ਕੀਤੇ ਜਾ ਰਹੇ ਹਨ।

ਇਸ ਚੇਅਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪਕਾਸ਼ ਪੁਰਬ ਮੌਕੇ ਗੁਰੂ ਤੇਗ ਬਹਾਦਰ ਜੀ ਸੰਬੰਧੀ ਹੋਏ ਅਧਿਐਨ ਦਾ ਸਰਵੇਖਣ ਅਤੇ ਮੁਲਾਂਕਣ ਕਰਨ ਲਈ  ਖੋਜ ਕਾਰਜ ਆਰੰਭ ਕੀਤਾ ਗਿਆ  ਸੀ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਵਿਚ ਇਸ ਦਾ ਪ੍ਰਾਜੈਕਟ ਦਾ ਦੂਜਾ ਭਾਗ  ਸੰਪੂਰਨ  ਹੋਇਆ  ਹੈ।

ਗੁਰੂ ਗੋਬਿੰਦ  ਸਿੰਘ  ਚੇਅਰ ਦੇ ਪ੍ਰੋ. ਇੰਚਾਰਜ ਡਾ. ਗੁਰਮੀਤ  ਸਿੰਘ  ਸਿੱਧੂ ਨੇ ਦਸਿਆ  ਕਿ ਪਿਛਲੇ ਪੰਜ ਸਾਲ ਵੱਖ-ਵੱਖ  ਲਾਇਬ੍ਰੇਰੀਆਂ ਤੋਂ ਜਾਣਕਾਰੀ ਇਕੱਠੀ ਕਰਨ ਉਪਰੰਤ  ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਤ ਹਰ  ਪੁਸਤਕ ਦਾ ਅਧਿਐਨ ਕੀਤਾ ਗਿਆ  ਹੈ। ਇਸ ਪੁਸਤਕ ਦੇ ਦੋ  ਭਾਗਾਂ ਵਿਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸੰਦੇਸ਼ ਅਤੇ ਗੁਰੂ ਤੇਗ ਬਹਾਦਰ ਜੀ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਅਤੇ ਇਨ੍ਹਾਂ ਦੀ ਸ਼ਹਾਦਤ ਦੇ ਵਿਭਿੰਨ ਪਾਸਾਰਾਂ ਸੰਬੰਧੀ ਹੋਏ ਅਧਿਐਨ ਦਾ ਸਰਵੇਖਣ, ਨਿਰੀਖਣ ਅਤੇ ਮੁਲਾਂਕਣ ਵਿਦਾਵਾਨਾਂ ਅਤੇ ਖੋਜੀਆਂ ਲਈ ਇਸ ਖੇਤਰ ਵਿਚ ਹੋਰ ਕਾਰਜ ਕਰਨ ਸਹਾਈ ਹੋਵੇਗਾ।

Advertisement
Advertisement
Advertisement
Advertisement
Scroll to Top