Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:11 pm

+91 90915 01313 , +91 90916 01313

punjabbanni@gmail.com
punjabbani@yahoo.com

ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ : ਡਾ. ਜਗਦੀਪ ਸਿੰਘ

ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ : ਡਾ. ਜਗਦੀਪ ਸਿੰਘ

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ. ਆਈ. ਸੀ.ਐੱਚ.) ਦੇ ਸਹਿਯੋਗ ਨਾਲ਼ ਮੱਛੀ ਪਾਲਣ ਅਤੇ ਉੱਦਮੀ ਵਿਕਾਸ’ ਵਿਸ਼ੇ ‘ਤੇ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ। 29 ਜਨਵਰੀ ਨੂੰ ਸ਼ੁਰੂ ਹੋਈ ਇਹ ਵਰਕਸ਼ਾਪ 2 ਫਰਵਰੀ 2026 ਤੱਕ ਚੱਲੇਗੀ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਖੇਤੀਬਾੜੀ ਨਾਲ਼ ਜੁੜੇ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ। ਅਜਿਹਾ ਹੋਣ ਨਾਲ਼ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ ਅਤੇ ਖੇਤੀਬਾੜੀ ਅਧਾਰਿਤ ਆਰਥਿਕਤਾ ਵਾਲ਼ੇ ਸਾਡੇ ਸੂਬੇ ਲਈ ਆਮਦਨ ਦੇ ਨਵੇਂ ਵਸੀਲੇ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੀਆਂ ਵਰਕਸ਼ਾਪਾਂ ਜ਼ਰੀਏ ਸਿੱਖਿਆ ਅਤੇ ਉੱਦਮ ਦੇ ਖੇਤਰਾਂ ਦਰਮਿਆਨ ਪਾੜੇ ਨੂੰ ਖ਼ਤਮ ਕਰਕੇ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵੱਲ ਤੁਰਨਾ ਚਾਹੀਦਾ ਹੈ।
ਵਰਕਸ਼ਾਪ ਦੇ ਕਨਵੀਨਰ ਅਤੇ ਵਿਭਾਗ ਮੁਖੀ ਡਾ. ਉਂਕਾਰ ਸਿੰਘ ਬੜੈਚ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਮੱਛੀ ਪਾਲਣ ਦੇ ਖੇਤਰ ਵਿੱਚ ਵਿਗਿਆਨਕ ਗਿਆਨ ਅਤੇ ਪੇਸ਼ੇਵਰ ਹੁਨਰ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਇਸ ਵਰਕਸ਼ਾਪ ਦੌਰਾਨ ਮੱਛੀ ਪਾਲਣ ਦੇ ਵੱਖ-ਵੱਖ ਪਹਿਲੂਆਂ ਅਤੇ ਪਾਣੀ ਦੀ ਗੁਣਵੱਤਾ ਦੇ ਪ੍ਰਬੰਧਨ ਵਰਗੇ ਅਹਿਮ ਨੁਕਤਿਆਂ ਬਾਰੇ ਸਿੱਖਣਗੇ।
 ਈ. ਆਈ. ਸੀ.ਐੱਚ. ਦੇ ਡਾਇਰੈਕਟਰ ਪ੍ਰੋ. ਹਿਮੇਂਦਰ ਭਾਰਤੀ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਕਿਹਾ ਕਿ ਮੱਛੀ ਪਾਲਣ ਨਾਲ ਨਾ ਸਿਰਫ਼ ਆਰਥਿਕ ਲਾਭ ਹੁੰਦਾ ਹੈ, ਸਗੋਂ ਇਹ ਪੇਂਡੂ ਭਾਈਚਾਰਿਆਂ, ਔਰਤਾਂ ਅਤੇ ਨੌਜਵਾਨਾਂ ਨੂੰ ਸਮਰੱਥ ਬਣਾ ਕੇ ਪਰਵਾਸ ਨੂੰ ਰੋਕਣ ਵਿੱਚ ਵੀ ਸਹਾਈ ਹੋ ਸਕਦਾ ਹੈ।
 ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ. ਕਰਮਜੀਤ ਸਿੰਘ ਨੇ ਮੱਛੀ ਪਾਲਣ ਦਾ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਅਤੇ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ।
  ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਪੁੱਜੇ ਤੋਂ ਮੁੱਖ ਬੁਲਾਰੇ ਡਾ. ਵਿਨੀਤ ਇੰਦਰ ਕੌਰ ਨੇ ਬਾਇਓਫਲੋਕ ਸਿਸਟਮ, ਸਜਾਵਟੀ ਮੱਛੀਆਂ ਦੇ ਪਾਲਣ ਅਤੇ ਡਿਜੀਟਲ ਮਾਰਕੀਟਿੰਗ ਵਰਗੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਦਘਾਟਨੀ ਸੈਸ਼ਨ ਦੇ ਅੰਤ ਵਿੱਚ ਡਾ. ਮੀਨਾਕਸ਼ੀ ਭਾਰਤੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਵਰਕਸ਼ਾਪ ਦੇ ਪਹਿਲੇ ਦਿਨ ਸ਼ਾਮ ਵੇਲੇ ਪ੍ਰਤੀਭਾਗੀਆਂ ਨੂੰ ਸਨੌਰ ਸਥਿਤ ਸ. ਮਨਦੀਪ ਸਿੰਘ ਢੀਂਡਸਾ ਦੇ ‘ਫਿਸ਼-ਫਾਰਮ’ ਦਾ ਦੌਰਾ ਕਰਵਾਇਆ ਗਿਆ ਤਾਂ ਕਿ ਉਹ ਅਮਲੀ ਰੂਪ ਵਿੱਚ ਜਾਣਕਾਰੀ ਹਾਸਿਲ ਕਰ ਸਕਣ।
Scroll to Top