Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:11 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ - ਬਰਸਟ

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ - ਬਰਸਟ

ਪਟਿਆਲਾ, 31 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਦੀ ਤਰ੍ਹਾਂ ਅੱਜ ਵੀ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰ ਲੋਕ ਵੀ ਪਹੁੰਚੇ, ਜਿਨ੍ਹਾਂ ਵੱਲੋਂ ਸ. ਬਰਸਟ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣੀਆ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ।

ਇਸ ਮੌਕੇ ਪਹੁੰਚਿਆਂ ਕਿਸਾਨ ਯੂਨਿਅਨਾਂ ਅਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਇੱਕਜੁਟ ਹੋ ਕੇ ਮਹਿਮਦਪੁਰ ਅਨਾਜ ਅਤੇ ਸਬਜੀ ਮੰਡੀ ਬਣਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਸ. ਹਰਚੰਦ ਸਿੰਘ ਬਰਸਟ ਤੋਂ ਮਹਿਮਦਪੁਰ ਮੰਡੀ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੰਡੀ ਦੇ ਸ਼ੁਰੂ ਹੋਣ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਬਹੁਤ ਸਹੂਲਤ ਹੋਵੇਗੀ, ਉੱਥੇ ਹੀ ਫਸਲਾਂ ਵੇਚਨ ਵਿੱਚ ਵੀ ਆਸਾਨੀ ਹੋਵੇਗੀ ਅਤੇ ਰੋਜ਼ਗਾਰ ਦੇ ਮੌਕੇ ਵਧਣਗੇ।

ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਹ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਹੋਇਆ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਵਧੀਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ।

ਇਸ ਮੌਕੇ ਤੇ ਮਨਿੰਦਰ ਸਿੰਘ ਵਿੱਕੀ ਘਨੌਰ ਵਾਇਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਦਰਸ਼ਨ ਸਿੰਘ ਗਿਤੀ ਮਾਨ ਚੇਅਰਮੈਨ ਮਾਰਕਿਟ ਕਮੇਟੀ ਚੀਮਾ, ਸਤਵੰਤ ਸਿੰਘ ਬਲਾਕ ਪ੍ਰਧਾਨ ਡਕੌਂਦਾ ਯੂਨਿਅਨ, ਕ੍ਰਿਸ਼ਨ ਸਿੰਘ ਸਰਪੰਚ ਮਵੀ ਸੱਪਾ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸੁਖਚੈਨ ਸਿੰਘ ਸਰਪੰਚ ਨਿਜਾਮਨੀਵਾਲਾ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਸੁਰਿੰਦਰ ਸਿੰਘ ਸਰਪੰਚ ਆਲਮਪੁਰ, ਜਤਿੰਦਰ ਸਿੰਘ ਸਰਪੰਚ ਗੁਰੂ ਨਾਨਕ ਨਗਰ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਜਗਦੀਪ ਸਿੰਘ ਸਰਪੰਚ ਛੰਨਾ, ਗੁਰਵਿੰਦਰ ਸਿੰਘ ਸਰਪੰਚ ਸੈਣੀਮਾਜਰਾ, ਜਰਨੈਲ ਸਿੰਘ ਸਰਪੰਚ ਰੰਘੜਿਆਲ, ਸ਼ਾਮ ਲਾਲ ਦੱਤ, ਗੁਲਜਾਰ ਸਿੰਘ ਦੁਘਾਟ, ਹਰਪਿੰਦਰ ਸਿੰਘ ਰਾਠੀ, ਜਗਰੂਪ ਸਿੰਘ ਸਾਬਕਾ ਸਰਪੰਚ ਫਤਿਹਪੁਰ, ਰਣਜੀਤ ਸਿੰਘ ਸਾਬਕਾ ਸਰਪੰਚ ਕਰਹਾਲੀ, ਗੁਰਧਿਆਨ ਸਿੰਘ, ਹਰਨੇਕ ਸਿੰਘ ਸੈਣੀਮਾਜਰਾ, ਬਲਵੰਤ ਸਿੰਘ ਚੁਹੜਪੁਰ ਖੁਰਦ, ਪਰਵਿੰਦਰ ਸਿੰਘ ਢਕੜੱਬਾ, ਰਾਏ ਸਿੰਘ, ਲਖਵੀਰ ਸਿੰਘ ਸਰਪੰਚ ਸਰਾਨਾ, ਹਰਪ੍ਰੀਤ ਸਿੰਘ ਚੌਹਠ, ਮਨਜਿੰਦਰ ਸਿੰਘ ਗਾਜੇਵਾਸ, ਗੁਰਜੀਤ ਸਿੰਘ ਗਾਜੇਵਾਸ, ਮਨਿੰਦਰ ਸਿੰਘ ਛੰਨਾ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top