Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 8:58 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ

ਵੱਖ ਵੱਖ ਥਾਵਾਂ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਤੇ ਬਰਸਟ ਨੇ ਲਗਵਾਈ ਹਾਜ਼ਰੀ

ਪਟਿਆਲਾ, 1 ਫਰਵਰੀ 2026  – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਥਾਵਾਂ ਤੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਕੀਰਤਨ ਸਮਾਗਮਾਂ ਵਿੱਚ ਪਹੁੰਚ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ ਗਈ।

ਸ. ਬਰਸਟ ਵੱਲੋਂ ਪਿੰਡ ਰੱਖੜਾ, ਬਰਸਟ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਸਮਾਣਾ, ਹਰੀ ਨਗਰ ਖੇੜਕੀ ਅਤੇ ਡਕਾਲਾ ਵਿਖੇ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਪਹੁੰਚ ਕੇ ਪੰਜਾਬ ਅਤੇ ਸਮੁੱਚੀ ਮਨੁੱਖਤਾ ਦੇ ਕਲਿਆਣ, ਤਰੱਕੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਨੂੰ ਇੱਕ ਚੰਗਾ ਰਾਹ ਦਿਖਾਉਂਦੀਆਂ ਹਨ, ਜੋ ਜਾਤ-ਪਾਤ ਦੀਆਂ ਦੀਵਾਰਾਂ ਨੂੰ ਤੋੜ ਕੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦੀ  ਹੈ। ਉਨ੍ਹਾਂ ਨੇ ਉਪਦੇਸ਼ ਦਿੱਤਾ ਕਿ ਭਗਤੀ ਸਾਰੇ ਮਨੁੱਖਾਂ ਨੂੰ ਏਕਤਾ ਦੇ ਸੂਤਰ ਵਿੱਚ ਪਿਰੋ ਕੇ ਵਿਤਕਰੇ ਨੂੰ ਖਤਮ ਕਰਦੀ ਹੈ।

ਸ. ਬਰਸਟ ਨੇ ਗੁਰੂ ਜੀ ਦੀ ਬਾਣੀ ਨੂੰ ਯਾਦ ਕਰਦਿਆਂ ਕਿਹਾ ਕਿ ਗੁਰਬਾਣੀ ਸਾਨੂੰ ਪ੍ਰੇਮ, ਸੇਵਾ ਅਤੇ ਨਿਆਂ ਦਾ ਮਾਰਗ ਦਿਖਾਉਂਦੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉਸੇ ਤਰਾਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਂ ਤੇ ਚਲਕੇ ਪੰਜਾਬ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ, ਅਤੇ ਚੰਗੀ ਸਿੱਖਿਆਂ ਦੇ ਨਾਲ ਨਾਲ ਹਰ ਵਰਗ ਨੂੰ ਚੰਗੀਆਂ ਸਹੂਲਤਾਂ ਮੁਹੱਈਆਂ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਨੇ ਚਮੜ੍ਹੇ ਦੇ ਕੰਮ ਨਾਲ ਵੀ ਭਗਤੀ ਨੂੰ ਜੀਵਨ ਦਾ ਹਿੱਸਾ ਬਣਾਇਆ, ਜੋ ਸਾਨੂੰ ਸਿਖਾਉਂਦਾ ਹੈ ਕਿ ਸੱਚੀ ਭਗਤੀ ਕੰਮ ਵਿੱਚ ਵੀ ਰਹਿੰਦੀ ਹੈ। ਇਹ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ ਅਤੇ ਭਾਈਚਾਰਕ ਸਾਂਝ ਵਧਾਉਣ ਲਈ ਜ਼ਰੂਰੀ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਉਪਦੇਸ਼ ਸਾਨੂੰ ਨੌਜਵਾਨਾਂ ਨੂੰ ਸਹੀ ਰਾਹ ਵਿਖਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀ ਸਿੱਖਿਆ ਪ੍ਰਾਪਤ ਕਰਕੇ ਸਮਾਜ ਵਿੱਚ ਚੰਗੀ ਸੋਚ ਪੈਦਾ ਕਰਨ ਲਈ ਪ੍ਰੇਰਿਤ ਕਰਦੇ ਹਨ। ਸ. ਬਰਸਟ ਵੱਲੋਂ ਸਮੂਹ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਧੰਨਵਾਦ ਕੀਤਾ ਗਿਆ।

Scroll to Top